ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੋਨੀਆ ਅਤੇ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਚੁਣਨ ਦੀ ਪ੍ਰਕਿਰਿਆ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਪ੍ਰਕਿਰਿਆ ਦਾ ਹਿੱਸਾ ਨਹੀਂ ਹੋਣਗੇ।
ਮਿਲੀ ਜਾਣਕਾਰੀ ਮੁਤਾਬਕ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਕਾਂਗਰਸ ਵਰਕਿੰਗ ਕਮੇਟੀ ਨੇ ਅੱਜ ਮੀਟਿੰਗ ਸੱਦੀ ਸੀ। ਇਸ ਦੌਰਾਨ ਸੋਨੀਆ ਅਤੇ ਰਾਹੁਲ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਛੱਡ ਕੇ ਬਾਹਰ ਆ ਗਏ ।ਇਸ ਮੌਕੇ ਮੀਟਿੰਗ ਵਿੱਚ ਪਾਰਟੀ ਸੰਸਦੀ ਦਲ ਦੀ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ, ਸੀਨੀਅਰ ਨੇਤਾ ਅਹਿਮਦ ਪਟੇਲ, ਏ.ਕੇ. ਐਂਟਨੀ, ਗੁਲਾਮ ਨਬੀ ਆਜ਼ਾਦ, ਮਲਿਕਾਅਰਜੁਨ ਖੜਗੇ ਸਮੇਤ ਪ੍ਰਦੇਸ਼ ਪ੍ਰਧਾਨ ਅਤੇ ਕਈ ਹੋਰ ਨੇਤਾ ਮੌਜੂਦ ਸਨ।ਇਸ ਦੌਰਾਨ ਸੋਨੀਆ ਗਾਂਧੀ ਨੇ ਕਿਹਾ ਕਿ ਮੈਂ ਅਤੇ ਰਾਹੁਲ ਗਾਂਧੀ ਚੋਣ ਪ੍ਰਕਿਰਿਆ ਦਾ ਹਿੱਸਾ ਨਹੀਂ ਹੋ ਸਕਦੇ। ਇਸ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਮੁੜ ਹੋਵੇਗੀ ਅਤੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਇਸ ‘ਚ ਹਿੱਸਾ ਨਹੀਂ ਲੈਣਗੇ। ਇਸ ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਫ਼ੈਸਲਾ ਹੋ ਸਕਦਾ ਹੈ।