ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਬਾਅਦ ਜੰਮੂ ਦੀਆਂ ਸੜਕਾਂ ‘ਤੇ ਪੰਜ ਦਿਨ ਬਾਅਦ ਸ਼ਨੀਵਾਰ ਨੂੰ ਰੌਣਕ ਦੇਖਣ ਨੂੰ ਮਿਲ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਦੱਸਿਆ ਕਿ ਅਸੀਂ ਈਦ ਦੀਆਂ ਤਿਆਰੀਆਂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾ ਰਹੇ ਹਨ ਕਿ ਲੋਕਾਂ ਨੂੰ ਵੱਧ-ਵੱਧ ਤੋਂ ਸਹੂਲਤਾਂ ਪ੍ਰਧਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਈਦ ਨੂੰ ਬਿਨਾਂ ਕਿਸੇ ਡਰ ਅਤੇ ਸ਼ਾਂਤੀ ਨਾਲ ਮਨਾਉਣੀ ਚਾਹੀਦੀ ਹੈ।