ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਰਾਜ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਦੇ ਵਜੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ।। ਉਹ ਇਸ ਵਾਰ ਅਸਾਮ ਦੀ ਬਜਾਏ ਰਾਜਸਥਾਨ ਤੋਂ ਰਾਜ ਸਭਾ ਜਾਣਗੇ।
ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉਪ ਮੁੱਖ ਮੰਤਰੀ ਸਚਿਨ ਪਾਇਲਟ, ਕਾਂਗਰਸ ਦੇ ਸੂਬਾ ਇੰਚਾਰਜ ਅਵਿਨਾਸ਼ ਪਾਂਡੇ ਸਮੇਤ ਰਾਜ ਦੇ ਅਨੇਕਾਂ ਮੰਤਰੀ ਅਤੇ ਸੀਨੀਅਰ ਨੇਤਾ ਮੌਜੂਦ ਸਨ।