Menu

ਬਠਿੰਡਾ ‘ਚ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਲਹਿਰਾਉਣਗੇ ਕੌਮੀ ਝੰਡਾ

ਬਠਿੰਡਾ – ਮੁਲਕ ਦੇ 72 ਵੇਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਸਥਾਨਕ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਇਸ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਜ ਇੱਥੇ ਹੋਈ ਫੁਲ ਡ੍ਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ। 

ਫੁਲ ਡ੍ਰੈਸ ਰਿਹਰਸਲ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਵਲੋਂ ਪ੍ਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਐਸ.ਐਸ.ਪੀ. ਡਾ. ਨਾਨਕ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਅਤੇ ਪ੍ਰੇਡ ਕਮਾਂਡਰ ਡੀ.ਐਸ.ਪੀ. ਮਨਜੋਤ ਕੌਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਉਪਰੰਤ ਹੋਈ ਸ਼ਾਨਦਾਰ ਪ੍ਰੇਡ ਵਿਚ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. ਸਕਾਊਟਸ ਅਤੇ ਗਾਈਡਜ਼, ਖੁਸ਼ਹਾਲੀ ਦੇ ਰਾਖਿਆਂ ਤੇ ਨਰਸਿੰਗ ਦੀਆਂ ਵਿਦਿਆਰਥੀਣਾਂ ਦੀਆਂ ਟੁਕੜੀਆਂ ਤੋਂ ਇਲਾਵਾ ਪੰਜਾਬ ਪੁਲਿਸ ਅਤੇ ਆਰਮੀ ਬੈਂਡ ਦੇ ਜਵਾਨਾਂ ਵਲੋਂ ਸਮੂਲੀਅਤ ਕੀਤੀ ਗਈ।    

ਇਸ ਮੌਕੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਪੀ.ਟੀ.ਸ਼ੋਅ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਹੋਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਬਠਿੰਡਾ ਦੇ ਵਿਦਿਆਰਥੀਆਂ ਵਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸਮਰਪਿਤ ਗੀਤ, ਸੇਂਟ ਜੋਸਫ਼ ਕਾਨਵੈਂਟ ਦੇ ਵਿਦਿਆਰਥੀਆਂ ਵਲੋਂ ਵੰਦੇ ਮਾਤਰਮ ਕੋਰੀਓਗ੍ਰਾਫੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸ਼ਮੀਰ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਾਫੀ ਮੇਰਾ ਦੇਸ਼ ਮੇਰੇ ਦਿਲਦਾਰਾਂ ਦਾ, ਐਮ.ਐਸ.ਡੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਨਾਰੀ ਸ਼ਕਤੀ ਨੂੰ ਸਮਰਪਿਤ ਕੋਰੀਓਗ੍ਰਾਫੀ, ਮਹੰਤ ਗੁਰਬੰਤਾ ਦਾਸ ਸਕੂਲ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਾਫੀ ਯੇ ਦੇਸ਼ ਹੈ ਵੀਰ ਜਵਾਨੋਂ ਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਖੜਾ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀ ਏ ਵਤਨ ਸਦਾ ਆਬਾਦ ਰਹੇ ਪੇਸ਼ ਕੀਤੀਆਂ ਗਈਆ। ਅਖ਼ੀਰ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਸੁਰਿੰਦਰ ਸਿੰਘ, ਐਸ.ਡੀ.ਐਮ. ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਸਹਾਇਕ ਕਮਿਸ਼ਨਰ ਸ਼੍ਰੀ ਵਰਿੰਦਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀ ਬਲਜੀਤ ਕੁਮਾਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਉਨਾਂ ਦੇ ਇੰਚਾਰਜ਼ ਸਾਹਿਬਾਨ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। 

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans