ਉੱਤਰ ਪ੍ਰਦੇਸ਼ ਵਿਚ ਹੁਣ ਕਿਤੇ ਵੀ ਜਨਤਕ ਤੌਰ ‘ਤੇ ਨਮਾਜ਼ ਨਹੀਂ ਪੜੀ ਜਾਵੇਗੀ। ਪ੍ਰਸ਼ਾਸਨ ਵਲੋਂ ਯੂ.ਪੀ. ਵਿਚ ਜਨਤਕ ਸਥਾਨਾਂ ‘ਤੇ ਨਮਾਜ਼ ਪੜਨ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੜਕਾਂ ‘ਤੇ ਵੀ ਨਮਾਜ਼ ਪੜਨ ‘ਤੇ ਰੋਕ ਲਗਾਈ ਗਈ ਹੈ। ਡੀ.ਜੀ.ਪੀ. ਓ.ਪੀ. ਸਿੰਘ ਨੇ ਕਿਹਾ ਕਿ ਜਨਤਕ ਸਥਾਨਾਂ ‘ਤੇ ਅਜਿਹੇ ਕਿਸੇ ਵੀ ਆਯੋਜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੋਵੇ।