ਹਰਿਆਣਾ ਦੇ ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਤੇ ਆਈਪੀਐੱਸ ਅਧਿਕਾਰੀ ਵਿਕਰਮ ਕਪੂਰ ਨੇ ਆਤਮ ਹੱਤਿਆ ਕਰ ਲਈ ਹੈ। ਉਨ੍ਹਾਂ ਦੀ ਲਾਸ਼ ਸੈਕਟਰ -30 ਸਥਿਤ ਪੁਲਿਸ ਲਾਈਨ ‘ਚ ਬਣੇ ਉਨ੍ਹਾਂ ਦੇ ਘਰ ਤੋਂ ਬਰਾਮਦ ਕੀਤੀ ਗਈ ਹੈ।ਮ੍ਰਿਤਕ ਵਿਕਰਮ ਕਪੂਰ ਨੇ ਆਪਣੀ ਰਿਹਾਇਸ਼ ‘ਤੇ ਖ਼ੁਦ ਨੂੰ ਆਪਣੀ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਫਿਲਹਾਲ ਕਪੂਰ ਨੇ ਆਤਮ ਹੱਤਿਆ ਕਿਉਂਕ ਕੀਤੀ ,ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ।
ਇਸ ਘਟਨਾ ਦੇ ਬਾਅਦ ਪੁਲਿਸ ਮੌਕੇ ਉਤੇ ਪੁੱਜੀ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਵਿਕਰਮ ਕਪੂਰ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਸਨ।