Menu

ਭੇਦਭਰੀਆਂ ਹਿਰਾਸਤੀ ਮੌਤਾਂ ਦੀ ਸੀਬੀਆਈ ਜਾਂਚ ਹੋਵੇ – ਭਗਵੰਤ ਮਾਨ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੂਬੇ ‘ਚ ਭੇਦਭਰੇ ਤਰੀਕੇ ਨਾਲ ਹੋ ਰਹੀਆਂ ਹਿਰਾਸਤੀ ਮੌਤਾਂ/ਆਤਮ-ਹੱਤਿਆਵਾਂ ਦੀ ਸਮਾਂਬੱਧ ਸੀਬੀਆਈ ਜਾਂਚ ਮੰਗੀ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਜੇਲ੍ਹਾਂ ਅਤੇ ਪੁਲਿਸ ਹਿਰਾਸਤਾਂ ‘ਚ ਡੇਢ ਦਰਜਨ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ, ਮਰਨ ਵਾਲਿਆਂ ‘ਚ ਬਹੁਤੇ ਹਿਰਾਸਤੀ ਨਸ਼ਾ ਤਸਕਰੀ ਵਰਗੇ ਸੰਗੀਨ ਜੁਰਮਾਂ ਦਾ ਸਾਹਮਣਾ ਕਰ ਰਹੇ ਹਨ। ਅੰਮ੍ਰਿਤਸਰ ‘ਚ ਏ.ਐਸ.ਆਈ ਅਵਤਾਰ ਸਿੰਘ ਵੱਲੋਂ ਹਿਰਾਸਤ ਦੌਰਾਨ ਖ਼ੁਦ ਨੂੰ ਗੋਲੀ ਮਾਰ ਲੈਣਾ, ਇਸ ਕੜੀ ਦੀ ਤਾਜ਼ਾ ਮਿਸਾਲ ਹੈ, ਜੋ ਆਪਣੇ ਇੱਕ ਹੋਰ ਏਐਸਆਈ ਸਾਥੀ ਜ਼ੋਰਾਵਰ ਸਿੰਘ ਨਾਲ ਨਸ਼ਾ ਤਸਕਰੀ ਦੇ ਸੰਗੀਨ ਦੋਸ਼ਾਂ ਤਹਿਤ 11 ਅਗਸਤ ਦੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਸੀ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਸ ਅਤੇ ਸਰਕਾਰ ਵੱਲੋਂ ਹਿਰਾਸਤੀ ਮੌਤਾਂ/ਆਤਮ ਹੱਤਿਆਵਾਂ ਬਾਰੇ ਦਿੱਤੇ ਜਾਂਦੇ ਕਰੀਬ-ਕਰੀਬ ਇੱਕੋ ਜਿਹੇ ਵੇਰਵੇ ਹੈਰਾਨ ਅਤੇ ਪਰੇਸ਼ਾਨ ਕਰਨ ਵਾਲੇ ਹਨ। ਮਾਨ ਅਨੁਸਾਰ , ”ਇਹ ਸਾਧਾਰਨ ਵਰਤਾਰਾ ਨਹੀਂ ਹੈ। ਇਸ ‘ਤੇ ਯਕੀਨ ਕਰਨਾ ਮੁਸ਼ਕਿਲ ਹੈ। ਇਹ ਨਸ਼ਾ ਤਸਕਰੀ ਦੇ ਵੱਡੇ ਰਸੂਖਵਾਨ ਵਪਾਰੀਆਂ ਦੇ ਅਗਲੇ ਭੇਦ ਖੁੱਲਣ ਦੇ ਡਰੋਂ ਕਰਵਾਏ ਗਏ ਸੋਚੇ ਸਮਝੇ ਕਤਲ ਹੋ ਸਕਦੇ ਹਨ। ਇੱਕ ਤੋਂ ਬਾਅਦ ਇੱਕ ਹੋਈਆਂ ਇਨ੍ਹਾਂ ਹਿਰਾਸਤੀ ਮੌਤਾਂ/ ਆਤਮ-ਹੱਤਿਆਵਾਂ ਦੀ ਕੜੀ ਸਾਡੇ ਸਭ ਦੇ ਸੱਕ ਨੂੰ ਹੋਰ ਡੂੰਘਾ ਕਰਦੀ ਹੈ। ਇਸ ਲਈ ਇਨ੍ਹਾਂ ਹਿਰਾਸਤੀ ਮੌਤਾਂ ਦੀਆਂ ਸਾਂਝੀਆਂ ਕੜੀਆਂ ਦੇ ਮੱਦੇਨਜ਼ਰ ਸੀਬੀਆਈ ਜਾਂਚ ਜ਼ਰੂਰੀ ਹੈ, ਕਿਉਂਕਿ ਸੂਬੇ ਦੀ ਪੁਲਸ ਦੀ ਭੂਮਿਕਾ ਖ਼ੁਦ ਸ਼ੱਕੀ ਹੈ।”
ਭਗਵੰਤ ਮਾਨ ਨੇ ਇਸ ਕੜੀ ‘ਚ ਅੰਮ੍ਰਿਤਸਰ ਦੇ ਹੀ ਗੁਰਪਿੰਦਰ ਸਿੰਘ ਦੀ ਹਿਰਾਸਤੀ ਮੌਤ ਦਾ ਮਾਮਲਾ ਬੇਹੱਦ ਗੰਭੀਰ ਹੈ, ਜੋ ਨਮਕ ਦਾ ਵਪਾਰੀ ਸੀ ਅਤੇ ਉਸ ‘ਤੇ ਪਾਕਿਸਤਾਨ ‘ਚ ਨਮਕ ਦੇ ਬੋਰਿਆਂ ‘ਚ ਅਰਬਾਂ ਰੁਪਏ ਦੀ ਹੈਰੋਇਨ ਤਸਕਰੀ ਦੇ ਦੋਸ਼ ਹਨ।
ਮਾਨ ਅਨੁਸਾਰ ਫ਼ਰੀਦਕੋਟ ਦੇ ਜਸਪਾਲ ਸਿੰਘ ਦੀ ਹਿਰਾਸਤੀ ਮੌਤ ਉਪਰੰਤ ਪੁਲਸ ਇੰਸਪੈਕਟਰ ਨਰਿੰਦਰ ਸਿੰਘ ਵੱਲੋਂ ਭੇਦਭਰੇ ਢੰਗ ਨਾਲ ਕੀਤੀ ਆਤਮ-ਹੱਤਿਆ ਬਾਰੇ ਸਵਾਲ ਅੱਜ ਵੀ ਜਿਉਂ ਦੇ ਤਿਉਂ ਹਨ। ਜਦਕਿ ਪਿਛਲੇ ਢਾਈ ਸਾਲਾਂ ‘ਚ ਲੁਧਿਆਣਾ ਪੁਲਸ ਦੀ ਹਿਰਾਸਤ ‘ਚ ਮੌਤਾਂ/ਆਤਮ-ਹੱਤਿਆਵਾਂ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans