Menu

ਰੱਖੜੀ ਦੇ ਤਿਉਹਾਰ ’ਤੇ ਪੰਜ ਲੜਕੀਆਂ ਨੇ ਬੰਨੀ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ ’ਤੇ ਰੱਖੜੀ

ਜਲੰਧਰ – ਰੱਖੜੀ ਦੇ ਤਿਉਹਾਰ ਦੇ ਪਿਆਰ ਤੇ ਸਤਿਕਾਰ ਵਜੋਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਪੰਜ ਲੜਕੀਆਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ ’ਤੇ ਰੱਖੜੀ ਬੰਨੀ।
ਮੁੱਖ ਮੰਤਰੀ ਨੇ ਇਸ ਤਿਉਹਾਰ ਅਤੇ ਪਵਿੱਤਰ ਮੌਕੇ ’ਤੇ ਸਨੇਹ ਦਿਖਾਉਂਦਿਆਂ ਪਿਆਰ ਵਜੋਂ ਲੜਕੀਆਂ ਨੂੰ ਮਠਿਆਈਆਂ ਅਤੇ ਤੋਹਫਿਆਂ ਦੀ ਪੇਸ਼ਕਸ਼ ਕੀਤੀ ਅਤੇ ਉਨਾਂ ਦੇ ਖੁਸ਼ਹਾਲ ਤੇ ਰੌਸ਼ਨ ਭਵਿੱਖ ਦੀ ਕਾਮਨਾ ਵੀ ਕੀਤੀ। 
ਮੁੱਖ ਮੰਤਰੀ ਨੂੰ ਮਠਿਆਈ ਦੇਣ ਅਤੇ ਉਨਾਂ ਦੇ ਮੱਥੇ ’ਤੇ ਤਿਲਕ ਲਾਉਣ ਵਾਲੀਆਂ ਲੜਕੀਆਂ ਵਿੱਚੋਂ ਦੋ ਲੜਕੀਆਂ ਸ਼ਹੀਦ ਸੈਨਿਕਾਂ ਦੀਆਂ ਸਨ। ਇਕ ਲੜਕੀ ਸੋਨੀਆ ਜੰਮੂ ਕਸ਼ਮੀਰ ਦੇ ਰਕਸ਼ਕ ਓਪਰੇਸ਼ਨ ਦੇ ਸ਼ਹੀਦ ਕਾਂਸਟੇਬਲ ਰਾਜ ਕੁਮਾਰ ਦੀ ਧੀ ਸੀ ਜਦਕਿ ਦੂਜੀ ਲੜਕੀ ਭਾਵਨਾ ਰਕਸ਼ਕ ਓਪਰੇਸ਼ਨ ਦੇ ਹੀ ਸ਼ਹੀਦ ਲਾਂਸ ਨਾਇਕ ਕੁਲਵਿੰਦਰ ਸਿੰਘ ਦੀ ਧੀ ਸੀ।
ਬਾਕੀ ਲੜਕੀਆਂ ਵਿੱਚ ਗੁਰਦਾਸਪੁਰ ਤੋਂ ਕਿਸਾਨ ਦੀ ਧੀ ਸੁਲੇਖਾ ਜੋ ਸਥਾਨਕ ਰੈੱਡ ਕਰਾਸ ਸਕੂਲ ਫਾਰ ਡੈੱਫ ਵਿੱਚ ਤੀਜੀ ਜਮਾਤ ਦੀ ਵਿਦਿਆਰਥਣ ਹੈ ਅਤੇ ਇਕ ਹੋਰ ਲੜਕੀ ਮੁਸਕਾਨ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਹੈ ਜੋ ਇੱਥੋਂ ਦੇ ਨਹਿਰੂ ਗਾਰਡਨ ਸਥਿਤ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹੈ ਅਤੇ ਕੋਮਲਪ੍ਰੀਤ ਕੌਰ ਪਿੰਡ ਸਲੇਮਪੁਰ ਤੋਂ ਇਕ ਕਿਸਾਨ ਪਰਿਵਾਰ ਨਾਲ ਸਬੰਧਤ ਹੈ।

PM ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਬਿਹਾਰ ਦੇ ਸਾਬਕਾ ਉਪ ਮੁੱਖ…

ਪਟਨਾ, 14 ਮਈ 2024 : ਲਗਭਗ ਢਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40341 posts
  • 0 comments
  • 0 fans