Menu

ਸੰਸਦ ਦੇ ਵਿਸ਼ੇਸ਼ ਇਜਲਾਸ ਰਾਹੀਂ ਡੀਡੀਏ ਦੇ ਦਾਇਰੇ ‘ਚੋਂ ਕੱਢੀ ਜਾਵੇ ਰਵਿਦਾਸ ਮੰਦਰ ਦੀ ਜਗ੍ਹਾ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਅਧੀਨ ਦਿੱਲੀ ਵਿਕਾਸ ਅਥਾਰਿਟੀ (ਡੀਡੀਏ) ਵੱਲੋਂ ਰਾਜਧਾਨੀ ਦੇ ਤੁਗਲਕਾਬਾਦ ਸਥਿਤ 5 ਸਦੀਆਂ ਪੁਰਾਣੇ ਅਤੇ ਇਤਿਹਾਸਕ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਢਾਹੇ ਜਾਣ ਵਾਲੇ ਸੰਵੇਦਨਸ਼ੀਲ ਮਸਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤੁਰੰਤ ਦਖ਼ਲ ਮੰਗਿਆ ਹੈ। ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਉਹ ਕਰੋੜਾਂ ਲੋਕਾਂ ਦੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਦਾ ਖ਼ਿਆਲ ਅਤੇ ਸਨਮਾਨ ਕਰਦੇ ਹੋਏ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਉਣ ਅਤੇ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤਤਕਾਲੀ ਮੁਗ਼ਲ ਸ਼ਾਸਕ ਵੱਲੋਂ ਦਾਨ ਕੀਤੀ 13 ਵਿੱਘੇ ਜ਼ਮੀਨ ਨੂੰ ਦਿੱਲੀ ਵਿਕਾਸ ਅਥਾਰਿਟੀ ਦੇ ਦਾਇਰੇ ‘ਚੋਂ ਬਾਹਰ ਕਢਵਾਉਣ ਅਤੇ ਡੀਡੀਏ ਵੱਲੋਂ ਦਿੱਲੀ ਪੁਲਸ ਦੀ ਮਦਦ ਨਾਲ ਢਾਹੇ ਗਏ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਗੁਰੂ ਚਰਨ ਛੋਹ ਪ੍ਰਾਪਤ ਉਸੇ ਜਗ੍ਹਾ ‘ਤੇ ਪੁਨਰ-ਉਸਾਰੀ ਕਰਵਾ ਕੇ ਲੋਕਾਂ ਦੀਆਂ ਆਹਤ ਹੋਈਆਂ ਭਾਵਨਾਵਾਂ ‘ਤੇ ਮਲ੍ਹਮ ਲਗਾਉਣ।
ਆਪਣੇ 2 ਪੰਨਿਆਂ ਦੇ ਪੱਤਰ ਰਾਹੀਂ ਹਰਪਾਲ ਸਿੰਘ ਚੀਮਾ ਨੇ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਪੂਰੇ ਇਤਿਹਾਸ ਬਾਰੇ ਵਿਸਤਾਰ ਜਾਣਕਾਰੀ ਦਿੱਤੀ। ਜਿਸ ‘ਚ 1986 ਦੌਰਾਨ ਕਾਂਗਰਸ ਦੀ ਰਾਜੀਵ ਗਾਂਧੀ ਸਰਕਾਰ ਦੌਰਾਨ ਇਸ ਜਗ੍ਹਾ ਨੂੰ ਡੀਡੀਏ ਵੱਲੋਂ ਐਕੁਆਇਰ ਕਰਨ ਅਤੇ ਸਮੇਂ-ਸਮੇਂ ‘ਤੇ ਮੰਦਰ ਦੀ ਪ੍ਰਬੰਧਕੀ ਕਮੇਟੀ ਨੂੰ ਡੀਡੀਏ ਵੱਲੋਂ ਮਿਲੀਆਂ ਚੁਨੌਤੀਆਂ ਸਮੇਤ 8 ਅਪ੍ਰੈਲ 2019 ਨੂੰ ਸੁਪਰੀਮ ਕੋਰਟ ਦਾ ਡੀਡੀਏ ਦੇ ਹੱਕ ‘ਚ ਆਏ ਫ਼ੈਸਲੇ ਅਤੇ ਉਸ ਉਪਰੰਤ ਡੀਡੀਏ ਦੀ ਕਾਰਵਾਈ ਉਪਰੰਤ ਲੋਕਾਂ ਦੀਆਂ ਭਾਵਨਾਵਾਂ ਜ਼ਖਮੀ ਹੋਣ ਅਤੇ ਕਾਨੂੰਨ ਵਿਵਸਥਾ ਲਈ ਚੁਣੌਤੀ ਪੈਦਾ ਕਰਦੇ ਹਾਲਾਤਾਂ ਬਾਰੇ ਵੀ ਦੱਸਿਆ ਗਿਆ।
ਚੀਮਾ ਨੇ ਇਹ ਵੀ ਮੰਗ ਕੀਤੀ ਕਿ ਗੁਰੂ ਰਵਿਦਾਸ ਦੀ ਚਰਨ ਛੋਹ ਪ੍ਰਾਪਤ ਉਸੇ ਜਗ੍ਹਾ ‘ਤੇ ਮੰਦਰ ਦਾ ਪੁਨਰ-ਨਿਰਮਾਣ ਅਤੇ ਇੱਕ ਸ੍ਰੀ ਗੁਰੂ ਰਵਿਦਾਸ ਰਿਸਰਚ ਐਂਡ ਸਟੱਡੀ ਸੈਂਟਰ ਸਥਾਪਿਤ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਚੀਮਾ ਅਤੇ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਮਿਲ ਚੁੱਕੇ ਹਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪ੍ਰਧਾਨ ਮੰਤਰੀ ਨੂੰ ਲਿਖੇ ਇਸ ਪੱਤਰ ਤੋਂ ਇਲਾਵਾ ਚੀਮਾ ਨੇ ਅਕਾਲੀ ਦਲ (ਬਾਦਲ), ਭਾਜਪਾ ਅਤੇ ਕਾਂਗਰਸ ਦੇ ਉਨ੍ਹਾਂ ਆਗੂਆਂ ਦੀ ਜ਼ੋਰਦਾਰ ਨਿੰਦਾ ਕੀਤੀ ਜੋ ਭਾਜਪਾ ਦੇ ਕੰਟਰੋਲ ਵਾਲੀ ਡੀਡੀਏ ਵੱਲੋਂ ਮੰਦਰ ਢਾਹੇ ਜਾਣ ਅਤੇ ਰਾਜੀਵ ਗਾਂਧੀ ਸਰਕਾਰ ਵੱਲੋਂ 1986 ‘ਚ ਮੰਦਰ ਦੀ ਜ਼ਮੀਨ ਨੂੰ ਡੀਡੀਏ ਰਾਹੀਂ ਐਕੁਆਇਰ ਕਰਨ ਵਾਲੇ ਦਸਤਾਵੇਜ਼ੀ ਤੱਥਾਂ ਨੂੰ ਲੁਕਾਉਣ ਲਈ ਦਿੱਲੀ ਦੀ ਅਰਵਿੰਦਰ ਕੇਜਰੀਵਾਲ ਸਰਕਾਰ ‘ਤੇ ਮੰਦਰ ਢਾਹੁਣ ਦਾ ਝੂਠਾ ਦੋਸ਼ ਲਗਾ ਕੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੇ ਹਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans