ਪੰਜਾਬ ਸਰਕਾਰ ਨੇ ਅੱਜ ਇੱਕ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇੱਕ ਸੀਨੀਅਰ ਵਾਈਸ ਚੇਅਰਪਰਸਨ, ਇੱਕ ਵਾਈਸ ਚੇਅਰਪਰਸਨ ਅਤੇ ਇੱਕ ਮੈਂਬਰ ਨਿਯੁਕਤ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਬਿਮਲਾ ਸ਼ਰਮਾ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਜਦਕਿ ਸ੍ਰੀਮਤੀ ਅੰਮ੍ਰਿਤ ਵੀਰ ਕੌਰ ਨੂੰ ਵਾਈਸ ਚੇਅਰਮੈਨ ਅਤੇ ਡਾ. ਰੁਪਿੰਦਰ ਕੌਰ ਨੂੰ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ।