Menu

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਗਾੜੀ ਜਾਂਚ ’ਚ ਅੜਿੱਕੇ ਡਾਹੁਣ ’ਤੇ ਅਕਾਲੀਆਂ ਦੀ ਸਖ਼ਤ ਆਲੋਚਨਾ

ਐਸ.ਏ.ਐਸ.ਨਗਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਆਖਿਆ ਕਿ ਉਨਾਂ ਦੀ ਸਰਕਾਰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁੱਧ ਅਦਾਲਤ ਵਿੱਚ ਪਹੁੰਚ ਕਰ ਚੁੱਕੀ ਹੈ ਤਾਂ ਕਿ ਇਸ ਮਾਮਲੇ ਦੀ ਜਾਂਚ ਕਰ ਕੇ ਕਾਨੂੰਨੀ ਸਿੱਟੇ ’ਤੇ ਲਿਜਾਇਆ ਜਾ ਸਕੇ।
ਅੱਜ ਇੱਥੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਹਿਲਾਂ ਤਾਂ ਜਾਣਬੁੱਝ ਕੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸੀ.ਬੀ.ਆਈ ਦੇ ਹੱਥਾਂ ਵਿੱਚ ਸੌਂਪਿਆ ਅਤੇ ਉਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਵੀ ਆਪਣੇ ਆਕਾਵਾਂ ਦੇ ਇਸ਼ਾਰਿਆਂ ’ਤੇ ਚੱਲਦਿਆਂ ਜਾਂਚ ਨੂੰ ਧੁਰ ਤੱਕ ਲਿਜਾਣ ਦੀ ਬਜਾਏ ਬੰਦ ਕਰ ਦਿੱਤਾ।
ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਦੰਗਿਆਂ ਦੇ ਸੰਦਰਭ ਵਿੱਚ ਰਾਜੀਵ ਗਾਂਧੀ ਬਾਰੇ ਤੱਥਾਂ ਨੂੰ ਤੋੜਨ-ਮਰੋੜਣ ਦੀ ਕੋਸ਼ਿਸ਼ ਕਰਨ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲਿਆ। ਉਨਾਂ ਕਿਹਾ ਕਿ ਜਦੋਂ ਇਹ ਦੰਗੇ ਹੋਏ ਸਨ ਤਾਂ ਉਸ ਵੇਲੇ ਸੁਖਬੀਰ ਖੁਦ ਤਾਂ ਅਮਰੀਕਾ ਵਿੱਚ ਸੀ ਅਤੇ ਉਸ ਨੂੰ ਕੁਝ ਵੀ ਨਹੀਂ ਪਤਾ ਕਿ ਉਸ ਵੇਲੇੇ ਭਾਰਤ ਵਿੱਚ ਕੀ ਵਾਪਰਿਆ ਸੀ। ਉਨਾਂ ਕਿਹਾ ਕਿ ਬਿਨਾਂ ਕਿਸੇ ਠੋੋਸ ਗੱਲ ਤੋਂ ਯਭਲੀਆਂ ਮਾਰਨਾ ਸੁਖਬੀਰ ਬਾਦਲ ਦੀ ਪੁਰਾਣੀ ਆਦਤ ਹੈ।
ਭਾਰਤ-ਪਾਕਿ ਸਬੰਧਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਪਾਕਿਸਤਾਨ ਆਪਣੀ ਵਚਨਬੱਧਤਾ ਨੂੰ ਨਿਭਾਏਗਾ ਅਤੇ ਉਲੀਕੀ ਗਈ ਯੋਜਨਾ ਦੇ ਮੁਤਾਬਕ ਕਰਤਾਰਪੁਰ ਲਾਂਘੇ ਨੂੰ ਮੁਕੰਮਲ ਕਰੇਗਾ।
ਮੋਹਲੇਧਾਰ ਮੀਂਹ ਨਾਲ ਆਏ ਹੜਾਂ ਕਾਰਨ ਸੂਬੇ ਵਿੱਚ ਹੋਏ ਨੁਕਸਾਨ ਬਾਰੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹੜਾਂ ਨਾਲ ਲਗਭਗ 1700 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ ਉਨਾਂ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਲੋਕਾਂ ਦੇ ਜੀਵਨ ਨੂੰ ਹਰ ਹੀਲੇ ਸੁਰੱਖਿਅਤ ਬਣਾਇਆ ਜਾਵੇਗਾ।

ਦਰਦਨਾਕ ਹਾਦਸਾ ਬੱਸ ਅਤੇ ਟਰੱਕ ਦੀ ਟੱਕਰ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਮੰਗਲਵਾਰ 23 ਅਪ੍ਰੈਲ ਦੀ ਸਵੇਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39872 posts
  • 0 comments
  • 0 fans