ਦਿੱਲੀ ਦੇ ਤੁਗਲਕਾਬਾਦ ‘ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ ‘ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ ‘ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ ਵੱਡੀ ਗਿਣਤੀ ‘ਚ ਬਸਪਾ ਅਤੇ ਹੋਰ ਪਾਰਟੀ ਦੇ ਆਗੂਆਂ ਦਾ ਹਰ ਪਾਸੇ ਹੜ੍ਹ ਆਇਆ ਹੋਇਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਜਲਦੀ ਤੋਂ ਜਲਦੀ ਗੁਰੂ ਰਵਿਦਾਸ ਮੰਦਰ ਨੂੰ ਮੁੜ ਸਥਾਪਤ ਕਰੇ।