Menu

ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਵਿਚਾਲੇ ਹੋਈ ਮੁਲਾਕਾਤ

 ਜੀ 7 ਸੰਮੇਲਨ ਤੋਂ ਅਲੱਗ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਮੁਲਾਕਾਤ ਹੋਈ ਅਤੇ ਦੋਹਾਂ ਨੇਤਾਵਾਂ ਵਿਚਾਲੇ ਕਸ਼ਮੀਰ ਤੇ ਹੋਰ ਮੁੱਦਿਆਂ ‘ਤੇ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰੰਪ ਨੇ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਵੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਾਫ਼ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਸਾਰੇ ਮੁੱਦੇ ਦੋ-ਪੱਖੀ ਹਨ ਅਤੇ ਕਿਸੇ ਦੇਸ਼ ਨੂੰ ਇਨ੍ਹਾਂ ‘ਚ ਕਸ਼ਟ ਦੇਣ ਦੀ ਲੋੜ ਨਹੀਂ ਹੈ। ਟਰੰਪ ਨੇ ਵੀ ਉਨ੍ਹਾਂ ਦੀ ਗੱਲ ਦਾ ਸਮਰਥਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ‘ਤੇ ਪੂਰਾ ਭਰੋਸਾ ਹੈ। ਮੋਦੀ ਨੇ ਕਿਹਾ, ”ਭਾਰਤ ਅਤੇ ਅਮਰੀਕਾ ਦੋਵੇਂ ਲੋਕਤਾਂਤਰਿਕ ਮੁੱਲਾਂ ਨੂੰ ਲੈ ਕੇ ਚੱਲਣ ਵਾਲੇ ਦੇਸ਼ ਹਨ ਅਤੇ ਕਿਸ ਤਰ੍ਹਾਂ ਨਾਲ ਮਿਲ ਕੇ ਚੱਲ ਸਕਦੇ ਹਨ ਅਤੇ ਕੀ ਯੋਗਦਾਨ ਦੇ ਸਕਦੇ ਹਨ, ਅਜਿਹੇ ਕਈ ਵਿਸ਼ਿਆਂ ‘ਤੇ ਡੂੰਘਾਈ ਨਾਲ ਗੱਲਬਾਤ ਹੁੰਦੀ ਰਹਿੰਦੀ ਹੈ।” ਕਸ਼ਮੀਰ ‘ਤੇ ਪੁੱਛੇ ਗਏ ਸਵਾਲ ਦੇ ਜਵਾਬ ‘ਚ ਪ੍ਰਧਾਨ ਮੋਦੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਾਰੇ ਦੋ ਪੱਖੀ ਮੁੱਦੇ ਹਨ ਅਤੇ ਦੋਵੇਂ ਦੇਸ਼ ਮਿਲ ਕੇ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੱਢ ਸਕਦੇ ਹਨ। ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਦੇ ਜਿੱਤਣ ਤੋਂ ਬਾਅਦ ਜਦੋਂ ਮੈਂ ਉਨ੍ਹਾਂ (ਇਮਰਾਨ) ਨੂੰ ਫ਼ੋਨ ਕੀਤਾ ਤਾਂ ਅਸੀਂ ਇਸ ਗੱਲ ‘ਤੇ ਸਹਿਮਤ ਹੋਏ ਸਾਂ ਕਿ ਅਸੀਂ ਗਰੀਬੀ ਅਤੇ ਹੋਰ ਸਮੱਸਿਆਵਾਂ ਵਿਰੁੱਧ ਮਿਲ ਕੇ ਲੜਨਾ ਹੈ।” ਅਸੀਂ ਦੋਵੇਂ ਹੀ ਦੇਸ਼ ਇਨ੍ਹਾਂ ਮੁੱਦਿਆਂ ‘ਤੇ ਮਿਲ ਕੇ ਲੜਨ ਲਈ ਸਹਿਮਤ ਹੋਏ ਸਾਂ ਅਤੇ ਉਮੀਦ ਹੈ ਕਿ ਇਹ ਜਾਰੀ ਰਹੇਗਾ। ਇਸ ਤੋਂ ਬਾਅਦ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਬੀਤੀ ਰਾਤ ਕਸ਼ਮੀਰ ਬਾਰੇ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਾਰਤ ਅਤੇ ਪਾਕਿਸਤਾਨ ਮਿਲ ਕੇ ਸਮੱਸਿਆਵਾਂ ਨੂੰ ਸੁਲਝਾ ਲੈਣਗੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans