ਹਲਕਾ ਮੁਕੇਰੀਆਂ ਦੇ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਵਲੋਂ ਸੂਬੇ ‘ਚ ਅੱਜ ਦੇ ਦਿਨ ਲਈ ਰਾਜਸੀ ਸ਼ੋਕ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਸਰਕਾਰੀ ਦਫ਼ਤਰਾਂ ‘ਚ ਕੋਈ ਮਨੋਰੰਜਨ ਨਹੀਂ ਹੋਵੇਗਾ ਅਤੇ ਸੂਬੇ ‘ਚ ਰੋਜ਼ਾਨਾ ਜਿੱਥੇ ਰਾਸ਼ਟਰੀ ਝੰਡਾ ਲਹਿਰਾਉਂਦਾ ਹੈ, ਉਸ ਨੂੰ ਅੱਧਾ ਝੁਕਿਆ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿੱਦਿਅਕ ਸੰਸਥਾਵਾਂ ‘ਚ ਅੱਜ ਦੇ ਬਾਕੀ ਬਚੇ ਹੋਏ ਦਿਨ ਲਈ ਛੁੱਟੀ ਦਾ ਐਲਾਨ ਕੀਤਾ ।