Menu

 ਅਮਰੀਕਾ ‘ਚ ਸਿੱਖ ਬਜ਼ੁਰਗ ਦਾ ਚਾਕੂ ਮਾਰ ਕੇ ਕਤਲ

ਅਮਰੀਕਾ ਦੇ ਕੈਲੀਫੋਰਨੀਆ ਵਿੱਚ 64 ਸਾਲਾ ਪਰਮਜੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਪਰਮਜੀਤ ਸਿੰਘ ਜਦੋਂ ਸ਼ਾਮ ਦੀ ਸੈਰ ਕਰ ਰਹੇ ਸੀ ਤਾਂ ਅਣਪਛਾਤੇ ਵਿਅਕਤੀ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਲੋਕਾਂ ਦਾ ਕਹਿਣਾ ਹੈ ਕਿ ਪਰਮਜੀਤ ਸਿੰਘ ਇੱਕ ਸਿੱਖ ਸਨ, ਸ਼ਾਇਦ ਇਸੇ ਕਰਕੇ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਹੈ।

ਮ੍ਰਿਤਕ ਦੇ ਜਵਾਈ ਹਰਨੇਕ ਸਿੰਘ ਕੰਗ ਨੇ ਕਿਹਾ ਕਿ ਉਹ ਤਿੰਨ ਸਾਲ ਪਹਿਲਾਂ ਹੀ ਭਾਰਤ ਤੋਂ ਆਏ ਸਨ ਅਤੇ ਸਿੱਖ ਭਾਈਚਾਰੇ ਦਾ ਇੱਕ ਸਰਗਰਮ ਮੈਂਬਰ ਸੀ। ਸਥਾਨਕ ਸਿੱਖ ਭਾਈਚਾਰੇ ਵੱਲੋਂ ਹੱਤਿਆਰੇ ਦੀ ਪਹਿਚਾਣ ਕਰਨ ਵਾਲੇ ਲਈ 1 ਹਜ਼ਾਰ ਡਾਲਰ ਦੀ ਇਨਾਮ ਰਾਸ਼ੀ ਰੱਖੀ ਗਈ ਹੈ।

ਏ.ਬੀ.ਸੀ ਨਿਊਜ਼ ਮੁਤਾਬਕ ਪਰਮਜੀਤ ਸਿੰਘ ‘ਤੇ ਟਰੈਸੀ ਵਿੱਚ ਗਰੇਚਿਨ ਟੈਲੀ ਪਾਰਕ ਵਿੱਚ ਸ਼ਾਮ ਦੇ ਕਰੀਬ 9 ਵਜੇ ਹਮਲਾ ਕੀਤਾ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਹਾਲੇ ਤਕ ਕਿਸੇ ‘ਤੇ ਵੀ ਸ਼ੱਕ ਨਹੀਂ ਤੇ ਨਾ ਹੀ ਕੋਈ ਮੁਲਜ਼ਮ ਦੀ ਪਛਾਣ ਹੋ ਸਕੀ ਹੈ।

Listen Live

Subscription Radio Punjab Today

Our Facebook

Social Counter

  • 12599 posts
  • 0 comments
  • 0 fans

Log In