Menu

ਬੇਅਦਬੀ ਮਾਮਲਿਆਂ ‘ਚ ‘ਆਪ’ ਲੀਡਰਸ਼ਿਪ ਨੇ ਇਨਸਾਫ਼ ਦੀ ਉਮੀਦ ਛੱਡੀ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦੇ ਮਾਮਲਿਆਂ ‘ਚ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਜਾਂਚ ਏਜੰਸੀਆਂ ਵੱਲੋਂ ਅਪਣਾਏ ਢਿੱਲੇ ਅਤੇ ਡੰਗ-ਟਪਾਊ ਰਵੱਈਏ ਨੂੰ ਸੰਗਤ ਨਾਲ ਧ੍ਰੋਹ ਕਰਾਰ ਦਿੰਦੇ ਹੋਏ ਇਨਸਾਫ਼ ਦੀ ਉਮੀਦ ਛੱਡ ਦਿੱਤੀ ਹੈ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਕੋਰ ਕਮੇਟੀ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਘਟਨਾਵਾਂ ਲਈ ਸਰਕਾਰਾਂ ਅਸਲੀ ਦੋਸ਼ੀਆਂ ਨੂੰ ਸਜਾਵਾਂ ਅਤੇ ਸੰਗਤ ਨੂੰ ਇਨਸਾਫ਼ ਦੇਣ ‘ਚ ਸ਼ੱਕੀ ਤਰੀਕੇ ਨਾਲ ਅਸਫਲ ਸਾਬਤ ਹੋਈਆਂ ਹਨ। ਪੰਜਾਬ ਸਰਕਾਰ ਵਿਸ਼ੇਸ਼ ਜਾਂਚ ਟੀਮ ਸਮੇਤ ਤਿੰਨੋਂ ਜਾਂਚ ਏਜੰਸੀਆਂ ਅਤੇ ਕੇਂਦਰ ਸਰਕਾਰ ਅਧੀਨ ਸੀਬੀਆਈ ਏਜੰਸੀ ਦੀਆਂ ਭੂਮਿਕਾਵਾਂ ਸਿੱਧੇ ਰੂਪ ‘ਚ ਅਸਲੀ ਦੋਸ਼ੀਆਂ ਨੂੰ ਬਚਾ ਰਹੀਆਂ ਹਨ। ਬਾਦਲ ਪਰਿਵਾਰ ਇਨ੍ਹਾਂ ਦੋਸ਼ਾਂ ਦਾ ਸਿੱਧੇ ਤੌਰ ‘ਤੇ ਸਾਹਮਣਾ ਕਰ ਰਿਹਾ ਹੈ, ਪਰੰਤੂ ਜਦ ਵੀ ਜਾਂਚ ਦੀ ਸੂਈ ਬਾਦਲਾਂ ਵੱਲ ਜਾਂਦੀ ਹੈ, ਜਾਂਚ ਏਜੰਸੀਆਂ ਇਨ੍ਹਾਂ ਮਾਮਲਿਆਂ ਨੂੰ ਹੋਰ ਉਲਝਾ ਦਿੰਦੀਆਂ ਹਨ। ਸੀਬੀਆਈ ਦੇ ਯੂ-ਟਰਨ ਅਤੇ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਸਿਟ ਦੇ ਅਫ਼ਸਰਾਂ ਦੀ ਆਪਸੀ ਅਣਬਣ ਅਤੇ ਆਪਾ ਵਿਰੋਧੀ ਟਿੱਪਣੀਆਂ ਇਸ ਦੀਆਂ ਤਾਜ਼ਾ ਮਿਸਾਲਾਂ ਹਨ।
ਹਰਪਾਲ ਸਿੰਘ ਚੀਮਾ ਅਤੇ ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਸਿਟ ਦੀ ਜਾਂਚ ‘ਚ ਅੜੰਗੇ ਡਾਹੁਣ ਵਾਲੇ ਅਫ਼ਸਰਾਂ ਨੂੰ ਸਿਟ ਤੋਂ ਲਾਂਭੇ ਕਰਕੇ ਜਾਂਚ ਦੀ ਸਮਾਂ ਸੀਮਾ ਤੈਅ ਕੀਤੀ ਜਾਵੇ। ‘ਆਪ’ ਆਗੂਆਂ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਅਜਿਹਾ ਨਾ ਕਰਕੇ ਸਿਟ ਦੀ ਜਾਂਚ ਨੂੰ ਹੋਰ ਲਟਕਾਉਣਗੇ ਤਾਂ ਕੈਪਟਨ ‘ਤੇ ਲੱਗ ਰਹੇ ਇਹ ਸਾਰੇ ਦੋਸ਼ ਸੱਚ ਸਾਬਤ ਹੋਣਗੇ ਕਿ ਬਾਦਲਾਂ ਨੂੰ ਬਚਾਉਣ ਲਈ ਜਿਸ ਤਰ੍ਹਾਂ ਮੋਦੀ ਸਰਕਾਰ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ, ਉਸੇ ਤਰ੍ਹਾਂ ਕੈਪਟਨ ਸਰਕਾਰ ਵੀ ‘ਸਿਟ’ ਦੀ ਦੁਰਵਰਤੋਂ ਕਰਕੇ ਬੇਅਦਬੀ ਕੇਸਾਂ ਦੀ ਜਾਂਚ ਨੂੰ ਲਟਕਾ ਰਹੀ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਨੇਪਰੇ ਚੜ੍ਹਾ ਕੇ ਅਸਲੀ ਦੋਸ਼ੀਆਂ ਨੂੰ ਸਜਾ ਅਤੇ ਸੰਗਤ ਨੂੰ ਇਨਸਾਫ਼ ਦੇਣ ਦਾ ਕੈਪਟਨ ਅਮਰਿੰਦਰ ਸਿੰਘ ਕੋਲ ਆਖ਼ਰੀ ਮੌਕਾ ਬਚਿਆ ਹੈ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਜਨਤਾ ਅਤੇ ਪ੍ਰਮਾਤਮਾ ਦੀ ਕਚਹਿਰੀ ਬਾਦਲਾਂ ਦੇ ਨਾਲ ਨਾਲ ਭਾਜਪਾ ਅਤੇ ਕਾਂਗਰਸੀਆਂ ਨੂੰ ਬਣਦੀ ਸਜਾ ਜ਼ਰੂਰ ਦੇਵੇਗੀ।

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ ,ਨਿਆਂਇਕ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਮਾਮਲੇ ‘ਚ ਦੋਸ਼ ਆਇਦ ਨਾ ਕਰਨ ਦੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

ਤਰਸੇਮ ਸਿੰਘ ਦੇ ਕਤਲ ਕੇਸ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39904 posts
  • 0 comments
  • 0 fans