Menu

ਵਿੱਤ ਮੰਤਰੀ ਨੇ 10 ਬੈਂਕਾਂ ਦਾ ਰਲੇਵਾਂ ਕਰ ਕੇ 4 ਵੱਡੇ ਸਰਕਾਰੀ ਬੈਂਕ ਬਣਾਉਣ ਦਾ ਕੀਤਾ ਐਲਾਨ

ਦੇਸ਼ ਦੀ ਆਰਥਿਕਤਾ ਨੂੰ ਲੈ ਕੇ ਚਾਰੋ ਪਾਸੇ ਪੈਦਾ ਹੋਈ ਚਿੰਤਾ ਤੋਂ ਸਰਕਾਰ ਜਾਣੂ ਹੈ। ਇਸ ਦੇ ਚੱਲਦਿਆਂ ਇੱਕ ਹਫ਼ਤੇ ‘ਚ ਦੂਸਰੀ ਵਾਰ ਅਰਥ ਵਿਵਸਥਾ ‘ਤੇ ਸਪਸ਼ਟੀਕਰਨ ਦਿੱਤਾ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਘਰੇਲੂ ਆਰਥਿਕਤਾ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਦੇਸ਼ ਦੀ ਆਰਥਿਕਤਾ ਸਹੀ ਸਥਿਤੀ ‘ਚ ਹੈ। ਉਨ੍ਹਾਂ ਬੈਂਕਾਂ ਦੀ ਚੰਗੀ ਸਥਿਤੀ ਦੇ ਬਾਰੇ ‘ਚ ਕਿਹਾ ਕਿ ਉਨ੍ਹਾਂ ਦੇ ਐਨ.ਪੀ.ਏ ਘੱਟ ਗਏ ਹਨ ਅਤੇ ਮੁਨਾਫ਼ਾ ਵਧਿਆ ਹੈ ਜੋ ਕਿ ਚੰਗੀ ਖ਼ਬਰ ਹੈ। ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਬੈਂਕਾਂ ਦੇ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ 10 ਵੱਡੇ ਬੈਂਕਾਂ ਨੂੰ ਮਿਲਾ ਕੇ 4 ਬੈਂਕਾਂ ਦਾ ਗਠਨ ਕੀਤਾ ਜਾਵੇਗਾ ਅਤੇ ਇਸ ਦੇ ਲਈ 4 ਰਲੇਵੇਂ ਕੀਤੇ ਜਾਣਗੇ। ਬੈਂਕਾਂ ਦੇ ਪਹਿਲੇ ਰਲੇੇਵੇਂ ‘ਚ ਪੰਜਾਬ ਨੈਸ਼ਨਲ ਬੈਂਕ, ਯੂਨਾਈਟਿਡ ਅਤੇ ਓਰੀਐਂਟਲ ਬੈਂਕ ਦਾ ਰਲੇਵਾਂ ਹੋਵੇਗਾ। ਬੈਂਕਾਂ ਦੇ ਦੂਸਰੇ ਰਲੇਵੇਂ ‘ਚ ਯੂਨੀਅਨ ਬੈਂਕ, ਆਂਧਰਾ ਬੈਂਕ ਅਤੇ ਕਾਰਪੋਰੇਸ਼ਨ ਬੈਂਕ ਦਾ ਰਲੇਵਾਂ ਹੋਵੇਗਾ। ਬੈਂਕਾਂ ਦੇ ਤੀਸਰੇ ਰਲੇਵੇਂ ‘ਚ ਕੈਨਰਾ ਬੈਂਕ, ਸਿੰਡੀਕੇਟ ਬੈਂਕ ਦਾ ਰਲੇਵਾਂ ਹੋਵੇਗਾ ਅਤੇ ਚੌਥੇ ਰਲੇਵੇਂ ਤਹਿਤ ਇੰਡੀਅਨ ਬੈਂਕ ਅਤੇ ਅਲਾਹਾਬਾਦ ਬੈਂਕ ਦਾ ਰਲੇਵਾਂ ਹੋਵੇਗਾ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans