Menu

ਪਾਕਿਸਤਾਨ ‘ਚ ਸਿੱਖ ਲੜਕੀ ਦੇ ਨਿਕਾਹ ਦਾ ਮਾਮਲਾ ਗਰਮਾਇਆ

ਪਾਕਿਸਤਾਨ ‘ਚ ਸਿੱਖ ਲੜਕੀ ਦੇ ਇਸਲਾਮ ਕਬੂਲਣ ਅਤੇ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਬੀਤੇ ਦਿਨੀ ਇੱਕ ਵੀਡੀਓ ਜਾਰੀ ਕੀਤੀ ਗਈ ਸੀ ਜਿਸ ਵਿਚ ਲੜਕੀ ਵਲੋਂ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਅਤੇ ਇਸਲਾਮ ਕਬੂਲਣ ਦੀ ਗੱਲ ਤੇ ਹਾਮੀ ਭਰੀ ਗਈ ਸੀ ਪਰ ਹੁਣ ਇੱਕ ਵੀਡੀਓ ਹੋਰ ਸਾਹਮਣੇ ਆਇਆ ਹੈ।ਉਹ ਵੀ ਲੜਕੀ ਦੇ ਭਰਾਵਾਂ ਦਾ ਜਿਸ ਵਿਚ ਉਨ੍ਹਾਂ ਨੇ ਆਪਣੀ ਭੈਣ ਨੂੰ ਘਰ ਸਹੀ ਸਲਾਮਤ ਪਹੁੰਚਾਉਣ ਦੀ ਗੁਹਾਰ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਗੇ ਲਗਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਜ਼ਬਰਦਸਤੀ ਘਰੋਂ ਅਗਵਾ ਕੀਤਾ ਗਿਆ ਹੈ ਅਤੇ ਉਸਨੂੰ ਡਰਾ ਕੇ ਇਸਲਾਮ ਕਬੂਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਲੜਕੀ ਵਾਪਿਸ ਨਹੀਂ ਆਉਂਦੀ ਤਾਂ ਉਹ ਗਵਰਨਰ ਆਫਿਸ ਦੇ ਸਾਹਮਣੇ ਆਪਣੇ ਆਪ ਨੂੰ ਅੱਗ ਲਗਾ ਲੈਣਗੇ।

ਇੱਕ ਪਾਸੇ ਲੜਕੀ ਦਾ ਵੀਡੀਓ ਵਿਚ ਇਸਲਾਮ ਕਬੂਲਣਾ ਅਤੇ ਵਿਆਹ ਕਰਵਾਉਣਾ ਦੂਜੇ ਪਾਸੇ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਗੁੰਡਿਆਂ ਵਲੋਂ ਜ਼ਬਰਦਸਤੀ ਕਰਨ ਦਾ ਇਲਜ਼ਾਮ ਲਗਾਉਣਾ। ਇਹ ਇੱਕ ਵੱਡੀ ਜਾਂਚ ਦਾ ਵਿਸ਼ਾ ਬਣ ਗਿਆ ਹੈ ਜਿਸਦੀ  ਬਰੀਕੀ ਨਾਲ ਪੜਤਾਲ ਹੋਣੀ ਚਾਹੀਦੀ ਹੈ।ਫਿਲਹਾਲ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਆਤਮ ਦਾਹ ਦੀ ਚਿਤਾਵਨੀ ਦਿੱਤੀ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਪਾਕਿ ਸਰਕਾਰ ਇਸ ਮਾਮਲੇ ਤੇ ਕੀ ਕਦਮ ਚੁੱਕਦੀ ਹੈ।

Listen Live

Subscription Radio Punjab Today

Our Facebook

Social Counter

  • 12599 posts
  • 0 comments
  • 0 fans

Log In