Menu

ਹਰਸਿਮਰਤ ਬਾਦਲ ਵੱਲੋਂ ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹੋ ਰਹੇ ਤਸ਼ੱਦਦ ਦਾ ਮੁੱਦਾ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਉਠਾਉਣ ਦੀ ਅਪੀਲ

ਚੰਡੀਗੜ – ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾਕਟਰ ਜਯਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਵਿਚ ਘੱਟ ਗਿਣਤੀਆਂ ਨੂੰ ਯੋਜਨਾਬੱਧ ਤਰੀਕੇ ਦਾ ਨਿਸ਼ਾਨਾ ਬਣਾਏ ਜਾਣ ਦੇ ਮੁੱਦੇ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਕੋਲ  ਉੁਠਾਉਣ।
ਕੇਂਦਰੀ ਮੰਤਰੀ ਨੇ ਇਸ ਸੰਬੰਧੀ ਵਿਦੇਸ਼ ਮੰਤਰੀ ਨੂੰ ਲਿਖੀ ਇੱਕ ਚਿੱਠੀ ਵਿਚ ਕਿਹਾ ਹੈ ਕਿ ਪਾਕਿਸਤਾਨ ਵਿਚ ਵੰਡ ਸਮੇਂ ਹਿੰਦੂਆਂ ਅਤੇ ਸਿੱਖਾਂ ਦੀ ਆਬਾਦੀ ਜਿਸ ਤਰੀਕੇ ਨਾਲ 2.5 ਲੱਖ ਤੋਂ ਘਟ ਕੇ ਮਹਿਜ਼ ਸੱਤ ਹਜ਼ਾਰ ਰਹਿ ਗਈ ਹੈ, ਇਹ ਆਪਣੇ ਆਪ ਵਿਚ ਘੱਟ ਗਿਣਤੀਆਂ ਉੱਤੇ ਕੀਤੇ ਜਾਂਦੇ ਤਸ਼ੱਦਦ ਦਾ ਸਬੂਤ ਹੈ।  ਉਹਨਾਂ ਕਿਹਾ ਕਿ ਘੱਟ ਗਿਣਤੀਆਂ ਉੱਤੇ ਹੋ ਰਹੇ ਅਜਿਹੇ ਅੱਤਿਆਚਾਰਾਂ ਨੂੰ ਰੋਕਣ ਲਈ ਕੌਮਾਂਤਰੀ ਭਾਈਚਾਰੇ ਵੱਲੋਂ ਸਾਂਝਾ ਯਤਨ ਕੀਤੇ ਜਾਣ ਦੀ ਲੋੜ ਹੈ।
ਬੀਬਾ ਬਾਦਲ ਨੇ ਕਿਹਾ ਕਿ ਕਿਉਂਕਿ ਇਹ ਮੁੱਦਾ ਘੱਟ ਗਿਣਤੀਆਂ ਦਾ ਨਸਲੀ ਸਫਾਇਆ ਕਰਨ ਨਾਲ ਸੰਬੰਧਿਤ ਹੈ, ਇਸ ਲਈ ਇਸ ਅਣਮਨੁੱਖੀ ਵਰਤਾਰੇ ਨੂੰ ਰੋਕਣ ਲਈ ਕੌਮਾਂਤਰੀ ਅਦਾਲਤ ਤਕ ਪਹੁੰਚ ਕੀਤੀ ਜਾਣੀ ਚਾਹੀਦੀ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵਿਚ ਹਿੰਦੂ ਅਤੇ ਸਿੱਖ ਕੁੜੀਆਂ ਨੂੰ ਅਗਵਾ ਕਰਨਾ ਇੱਕ ਆਮ ਗੱਲ ਬਣ ਚੁੱਕੀ ਹੈ ਅਤੇ  ਇਸ ਮਾੜੇ ਰੁਝਾਣ ਨੂੰ ਰੋਕਣ ਲਈ ਕੁੱਝ ਵੀ ਨਹੀਂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਮੀਡੀਆ ਨੇ ਇੱਕ ਬਹੁਤ ਹੀ ਮੰਦਭਾਗੀ ਘਟਨਾ ਬਾਰੇ ਜਾਣਕਾਰੀ ਦਿੱਤੀ ਸੀ, ਜਿਸ ਵਿਚ ਗੁਰਦੁਆਰਾ ਨਨਕਾਣਾ ਸਾਹਿਬ ਦੇ ਇੱਕ ਗੰਥੀ ਸਿੰਘ ਦੀ ਕਿਸ਼ੋਰ ਲੜਕੀ ਨੂੰ ਅਗਵਾ ਕਰਕੇ ਜਬਰਦਸਤੀ ਉਸ ਦਾ ਧਰਮ ਬਦਲਿਆ ਗਿਆ ਅਤੇ ਉਸ ਦਾ ਇੱਕ ਮੁਸਲਿਮ ਨਾਲ ਵਿਆਹ ਕਰ ਦਿੱਤਾ ਗਿਆ।
ਇਹ ਟਿੱਪਣੀ ਕਰਦਿਆਂ ਕਿ ਧਰਮ ਇੱਕ ਨਿੱਜੀ ਮਾਮਲਾ ਹੁੰਦਾ ਹੈ, ਬੀਬਾ ਬਾਦਲ ਨੇ ਕਿਹਾ ਕਿ ਕਿਸੇ ਵਿਅਕਤੀ ਉੱਤੇ ਉਸ ਦੀ ਇੱਛਾ ਦੇ ਵਿਰੁੱਧ ਧਾਰਮਿਕ ਵਿਸ਼ਵਾਸ਼ ਥੋਪਣਾ ਇਕ ਬਹੁਤ ਹੀ ਸ਼ਰਮਨਾਕ ਕਾਰਵਾਈ ਹੈ ਅਤੇ ਉਸ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਮੀਡੀਆ ਰਾਹੀਂ ਸਾਹਮਣੇ ਆਈ ਗ੍ਰੰਥੀ ਸਿੰਘ ਦੀ ਬੇਟੀ ਨਾਲ ਵਾਪਰੀ ਘਟਨਾ ਅਤੇ ਅਜਿਹੀਆਂ ਹੋਰ ਘਟਨਾਵਾਂ ਨੇ ਪੂਰੀ ਦੁਨੀਆਂ ਵਿਚ ਰਹਿੰਦੇ ਸਿੱਖਾਂ ਦੀ ਭਾਵਨਾਵਾਂ ਨੂੰ ਭਾਰੀ ਸੱਟ ਮਾਰੀ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਦਾ ਯੋਜਨਾਬੱਧ ਤਰੀਕੇ ਨਾਲ ਸਫਾਇਆ ਕੀਤਾ ਜਾ ਰਿਹਾ ਹੈ।

ਬੀਬਾ ਬਾਦਲ ਨੇ ਡਾਕਟਰ ਜਯਸ਼ੰਕਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਾਕਿਸਤਾਨ ਵਿਚ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਦੇਣ ਕਿ ਬਿਪਤਾ ਦੀ ਮਾਰੀ ਕਿਸ਼ੋੋਰ ਸਿੱਖ ਲੜਕੀ ਅਤੇ ਉਸ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans