Menu

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਨੂੰ ਜੀ.ਐਸ.ਟੀ. ਅਤੇ ਵੈਟ ਰਿਫੰਡ ਲਈ 97 ਕਰੋੜ ਰੁਪਏ ਦੀ ਮਨਜ਼ੂਰੀ

ਚੰਡੀਗੜ – ਪੰਜਾਬ ਦੇ ਵਿੱਤ ਵਿਭਾਗ ਵੱਲੋਂ ਉਦਯੋਗ ਵਿਭਾਗ ਨੂੰ ਜੀ.ਐਸ.ਟੀ. ਅਤੇ ਵੈਟ ਰਿਫੰਡ ਲਈ 97 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਹਾਲ ਹੀ ’ਚ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਖ਼ਜਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੂੰ ਇਸ ਸਬੰਧੀ ਬੇਨਤੀ ਕੀਤੀ ਸੀ।

ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਦਯੋਗ ਵਿਭਾਗ ਇੱਕ ਇੰਜਨ ਦੀ ਤਰਾਂ ਕਾਰਜ ਕਰਦਾ ਹੈ ਤਾਂ ਜੋ ਸੂਬੇ ਵਿੱਚ ਨਿਵੇਸ਼, ਰੁਜ਼ਗਾਰ ਉੱਤਪਤੀ ਅਤੇ ਵਸਤਾਂ ਤੇ ਸੇਵਾਵਾਂ ਨੂੰ ਪ੍ਰਫੁੱਲਿਤ ਕਰਕੇ ਅਰਥਚਾਰੇ ਨੂੰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮਿਆਂ ’ਚ ਅਰਥਚਾਰੇ ਨੂੰ ਉਤਾਰ-ਚੜ੍ਹਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿੱਤੀ ਮੁਸ਼ਕਿਲਾਂ ਆ ਰਹੀਆਂ ਹਨ। ਉਨ੍ਹਾਂ 97 ਕਰੋੜ ਰੁਪਏ ਦੇ ਜੀ.ਐਸ.ਟੀ. ਅਤੇ ਵੈਟ ਰਿਫੰਡ ਕਰਨ ਲਈ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿੱਚ ਜੀ.ਐਸ.ਟੀ. ਲਈ 70 ਕਰੋੜ ਰੁਪਏ ਅਤੇ ਵੈਟ ਲਈ 27 ਕਰੋੜ ਰੁਪਏ ਦੇ ਰਿਫੰਡ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 31 ਅਗਸਤ, 2019 ਤੱਕ ਦੇ ਰਿਫੰਡ ਰਿਲੀਜ਼ ਕਰ ਦਿੱਤੇ ਗਏ ਹਨ।

ਸ੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਨਿਰੰਤਰ ਕੋਸ਼ਿਸ਼ਾਂ ਸਦਕਾ ਪੰਜਾਬ, ਉਦਯੋਗ ਸਥਾਪਿਤ ਕਰਨ ਲਈ ਪਸੰਦੀਦਾ ਸੂਬਾ ਬਣ ਗਿਆ ਹੈ। ਇਸ ਮਕਸਦ ਲਈ ਸੂਬਾ ਸਰਕਾਰ ਵੱਲੋਂ ਢੁਕਵੀਆਂ ਰਿਆਇਤਾਂ, ਬਿਜਨਸ ਫਸਟ ਪੋਰਟਲ ਦੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਅਤੇ ਡਿਸਟਿ੍ਰਕਟ ਸਿੰਗਲ ਵਿੰਡੋ ਕਲੀਅਰੈਂਸ ਪ੍ਰਣਾਲੀ ਰਾਹੀਂ ਉਦਯੋਗਿਕ ਖੇਤਰ ਦੀ ਸਹਾਇਤਾ ਕੀਤੀ ਜਾ ਰਹੀ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans