Menu

ਦਲਿਤ ਮਹਿਲਾ ਨੂੰ ਦੁਆਈ ਐਸ. ਸੀ. ਕਮਿਸ਼ਨ ਨੇ ਝੂਠੀਆਂ ਸਿਕਾਇਤਾਂ ਤੋਂ ਨਿਜਾਤ

ਚੰਡੀਗੜ – ਕਪੂਰਥਲਾ ਜ਼ਿਲੇ ਦੀ ਵਸਨੀਕ ਇਕ ਦਲਿਤ ਵਿਧਵਾ ਮਹਿਲਾ  ਨੂੰ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਦਖਲ ਤੋਂ ਬਾਅਦ ਝੂਠੀਆਂ ਸਿਕਾਇਤਾਂ ਤੋਂ ਨਿਜਾਤ ਮਿਲ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੇ ਚੈੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਅੰਜੂ ਲ਼ੂਥਰਾ ਪਤਨੀ ਸਵਰਗੀ ਕਿ੍ਰ੍ਰਸ਼ਨ ਗੋਪਾਲ ਵਾਸੀ ਗਲੀ ਨੰ: 01, ਪ੍ਰੀਤ ਨਗਰ, ਫਗਵਾੜਾਂ ਨੇ ਲ਼ਿਖਤੀ ਸ਼ਿਕਾਇਤ  ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਕੋਲ ਕੀਤੀ ਸੀ ਕਿ ਸਤਨਾਮਪੁਰਾ(ਕਪੂਰਥਲਾ) ਨਿਵਾਸੀ ਜੋਗਿੰਦਰਪਾਲ, ਪਰਮਜੀਤ ਕੋਰ ਅਤੇ ਡਿਪਸੀ ਵਲੋਂ ਉਸ ਖ਼ਿਲਾਫ਼ ਝੁਠੀਆ ਸਿਕਾਇਤ ਦੇ ਕੇ ਉਸਦੇ ਮਾਣ ਇੱਜਤ ਨੂੰ ਸੱਟ ਮਾਰਨ ਦੇ ਨਾਲ ਨਾਲ ਖੱਜਲ਼ ਖੂਆਰ ਕੀਤਾ ਜਾ ਰਿਹਾ ਸੀ। ਇਹ ਸਾਰੀਆਂ ਸਿਕਾਇਤਾਂ ਪੁਲਿਸ ਜਾਂਚ ਵਿੱਚ ਝੂਠੀਆ ਪਾਂਈਆ ਗਈਆਂ ਅਤੇ ਜ਼ਿਲ੍ਹਾ ਅਟਾਰਨੀ ਨੇ ਇਸ ਮਾਮਲੇ ਵਿੱਚ ਝੂਠੀਆ ਸਿਕਾਇਤਾਂ ਕਰਨ ਵਾਲਿਆਂ ਵਿਰੁਧ ਐਸ.ਸੀ. ਐਕਟ ਅਧੀਨ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਸੀ ਪ੍ਰੰਤੂ ਦੋ ਸਾਲ ਬੀਤ ਜਾਣ ਤੇ ਵੀ ਕਪੂਰਥਲਾ ਪੁਲਿਸ ਵਲੋਂ ਮਾਮਲਾ ਦਰਜ ਨਹੀਂ ਕੀਤਾ ਗਿਆ।
ਉਨਾਂ ਦੱਸਿਆ ਕਿ ਸਿਕਾਇਤ ਕਰਤਾ ਦੀ ਸਿਕਾਇਤ ਦਾ ਨਿਪਟਾਰਾ ਕਰਨ ਲਈ ਐਸ.ਸੀ ਕਮਿਸ਼ਨ ਦੇ ਮੈਬਰ ਗਿਆਨ ਚੰਦ ਦੀਵਾਲੀ ਨੂੰ ਇਸ ਮਾਮਲੇ ਦੀ ਪੜਤਾਲ ਸੌਪੀ ਗਈ ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਤਿੰਨ ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਸਿੱਟ ਬਣਾਵਾ ਕੇ ਜਾਂਚ ਮੁਕੰਮਲ ਕਰਵਾਈ ਗਈ। ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ ਕਿ ਅੰਜੂ ਲੂਥਰਾ ਦੀ ਸਿਕਾਇਤ ਦਰੁਸਤ ਹੈ ਜਿਸ ਤੇ ਕਮਿਸ਼ਨ ਨੇ ਸਬੰਧਤ ਵਿਅਕਤੀਆਂ ਖ਼ਿਲਾਫ਼ ਐਸ.ਸੀ.ਐਕਟ ਅਧੀਨ ਮਾਮਲਾ ਦਰਜ ਕਰਨ ਦੇ ਹੁਕਮ ਜ਼ਿਲ੍ਹਾ ਪੁਲਿਸ ਕਪੂਰਥਲਾ ਨੂੰ ਦੇ ਦਿੱਤੇ। ਜ਼ਿਲ੍ਹਾ ਪੁਲਿਸ ਕਪੂਰਥਲਾ ਵਲੋਂ ਸਤਨਾਮਪੁਰਾ(ਕਪੂਰਥਲਾ) ਨਿਵਾਸੀ ਜੋਗਿੰਦਰਪਾਲ, ਪਰਮਜੀਤ ਕੋਰ ਅਤੇ ਡਿਪਸੀ ਵਿਰੁਧ ਐਸ.ਸੀ./ਐਸ.ਟੀ ( ਪ੍ਰੀਵੈਨਸ਼ਨ ਆਫ ਐਟਰੋਸਿਟੀ) ਐਕਟ ਦੀ ਧਾਰਾ 3(1)(9) ਅਤੇ ਆਈ.ਪੀ.ਸੀ. ਦੀ ਧਾਰਾ 182 ਅਧੀਨ ਮਾਮਲਾ ਦਰਜ ਕਰ ਲਿਆ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans