Menu

ਤੇ ਹੁਣ 5ਵੀਂ ਤੇ 8ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਵੀ ਲਵੇਗਾ ਸਿੱਖਿਆ ਬੋਰਡ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਸੈਸ਼ਨ 2019-20 ਤੋਂ 5ਵੀਂ ਤੇ 8ਵੀਂ ਸ਼੍ਰੇਣੀਆਂ ਦੀ ਬੋਰਡ ਪ੍ਰੀਖਿਆ ਲਏ ਜਾਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਬੋਰਡ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਮੈਟ੍ਰਿਕ ਤੇ ਸੀਨੀਅਰ ਸੈਕੰਡਰੀ ਦੇ ਨਾਲੋ-ਨਾਲ 5ਵੀਂ ਤੇ 8ਵੀਂ ਪੱਧਰ ‘ਤੇ ਸਲਾਨਾ ਪ੍ਰੀਖਿਆਵਾਂ ਲੈਣ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਪੇਸ਼ ਕੀਤੀ ਗਈ 5ਵੀਂ ਤੇ 8ਵੀਂ ਪੱਧਰ ਤੱਕ ਦੇ ਸਕੂਲਾਂ ਨੂੰ ਸ਼ਨਾਖ਼ਤੀ ਨੰਬਰ ਜਾਰੀ ਕਰਨ ਦੀ ਪ੍ਰਕਿਰਿਆ ਅਰੰਭ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਬੋਰਡ ਕੋਲ ਪਹਿਲਾਂ ਹੀ ਮਾਨਤਾ ਪ੍ਰਾਪਤ 10ਵੀਂ ਤੇ 12ਵੀਂ ਪੱਧਰ ਦੇ ਸਕੂਲਾਂ ਨੂੰ ਵੱਖਰੀ ਮਾਨਤਾ ਦੀ ਕੋਈ ਲੋੜ ਨਹੀਂ ਹੈ। ਇਸ ਵਿਚ ਸਰਕਾਰੀ, ਏਡਿਡ, ਸਰਕਾਰੀ, ਐਫੀਲੀਏਟਿਡ ਤੇ ਐਸੋਸੀਏਟਿਡ ਸਕੂਲ ਸ਼ਾਮਲ ਹਨ। ਨਵੀਂ ਬੋਰਡ ਪ੍ਰੀਖਿਆ ਦੇ ਐਲਾਨ ਦੇ ਨਾਲੋ-ਨਾਲ ਸਿੱਖਿਆ ਬੋਰਡ ਨੇ ਅਜਿਹੇ ਸਕੂਲਾਂ ਨੂੰ ਅਕਾਦਮਿਕ ਸਾਲ 2019-20 ਲਈ ਆਰਜ਼ੀ ਮਾਨਤਾ ਲੈਣ ਦਾ ਮੌਕਾ ਦਿੱਤਾ ਹੈ ਜੋ ਨਿਰੋਲ 5ਵੀਂ ਤੇ 8ਵੀਂ ਪੱਧਰ ਤੱਕ ਹੀ ਹਨ ਅਤੇ ਕਿਸੇ ਵੀ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਮਾਨਤਾ ਪ੍ਰਾਪਤ ਨਹੀਂ ਹਨ। ਅਜਿਹੀ ਮਾਨਤਾ ਲਈ ਬੋਰਡ ਦੀ ਸਾਈਟ www.pseb.ac.in ‘ਤੇ ਐਫੀਲੀਏਸ਼ਨ ਬਰਾਂਚ ਦੇ ਪੋਰਟਲ ਅਧੀਨ ਫਾਰਮ ਭਰੇ ਜਾ ਸਕਦੇ ਹਨ। ਇਸ ਆਰਜ਼ੀ ਮਾਨਤਾ ਲਈ 30 ਸਤੰਬਰ ਤੱਕ ਹੀ ਫਾਰਮ ਭਰੇ ਜਾਣਗੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans