Menu

ਰੇਡ ਕਰਨ ਗਏ ਸਬ-ਇਸਪੈਕਟਰ ਦਾ ਸਾਬਕਾ ਸਰਪੰਚ ਨੇ ਚਾੜ੍ਹਿਆ ਕੁਟਾਪਾ

ਅੰਮ੍ਰਿਤਸਰ ਦੇ ਚੌਗਾਵਾ ਪਿੰਡ ‘ਚ ਸਾਬਕਾ ਸਰਪੰਚ ਜਤਿੰਦਰ ਸਿੰਘ ਦੇ ਘਰ ਰੇਡ ਕਰਨ ਗਏ ਸਬ-ਇੰਸਪੈਕਟਰ ਬਲਦੇਵ ਸਿੰਘ ਦੀ ਲੋਕਾਂ ਨੇ ਜੰਮ ਕੇ ਕੁੱਟਮਾਰ ਕੀਤੀ ਤੇ ਬਾਕੀ ਪੁਲਸ ਪਾਰਟੀ ਨੂੰ ਵੀ ਬੰਨ੍ਹ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨਾਲ ਸਬੰਧਤ ਹਨ ਜਦਕਿ ਮੌਜੂਦਾ ਸਰਪੰਚ ਨਿਰਵੈਲ ਸਿੰਘ ਕਾਂਗਰਸ ਪਾਰਟੀ ਦਾ ਹੈ ਤੇ ਸਬ-ਇੰਸਪੈਕਟਰ ਬਲਦੇਵ ਸਿੰਘ ਦਾ ਰਿਸ਼ਤੇਦਾਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਪੰਚ ਨਿਰਵੈਲ ਸਿੰਘ ਦੇ ਇਸ਼ਾਰੇ ‘ਤੇ ਸਬ-ਇੰਸਪੈਕਟਰ ਬਲਦੇਵ ਸਿੰਘ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ ਤੇ ਹੈਰੋਇਨ ਦੇ ਝੂਠੇ ਕੇਸ ‘ਚ ਫਸਾਉਣਾ ਚਾਹੁੰਦਾ ਹੈ।ਇਸ ਨੂੰ ਲੈ ਕੇ ਸਬ-ਇੰਸਪੈਕਟਰ ਬਲਦੇਵ ਸਿੰਘ ਨੇ ਸਾਬਕਾ ਸਰਪੰਚ ਤੇ ਅਮਨਦੀਪ ਸਿੰਘ ਕੋਲੋਂ 2 ਲੱਖ ਦੀ ਮੰਗ ਕੀਤੀ ਸੀ ਤੇ ਉਸ ਨੇ ਕਿਹਾ ਕਿ ਸੀ ਕਿ ਜੇਕਰ ਉਹ ਪੈਸੇ ਦਿੰਦੇ ਹਨ ਤਾਂ ਇਸ ਕੇਸ ‘ਚੋਂ ਬਰੀ ਹੋ ਜਾਣਗੇ। ਜੇਕਰ ਪੈਸੇ ਨਹੀਂ ਦਿੱਤੇ ਤਾਂ ਉਹ ਉਨ੍ਹਾਂ ਨੂੰ ਜੇਲ ਭੇਜ ਦੇਵੇਗਾ। ਇਸ ਦੇ ਚੱਲਦਿਆਂ ਹੀ ਉਹ ਮੌਜੂਦਾ ਸਰਪੰਚ ਦੇ ਕਹਿਣ ‘ਤੇ ਅੱਜ ਪੁਲਸ ਪਾਰਟੀ ਸਮੇਤ ਸਬ-ਇੰਸਪੈਕਟਰ ਬਲਦੇਵ ਸਿੰਘ ਉਨ੍ਹਾਂ ਦੇ ਘਰ ਪਹੁੰਚਿਆ ਪਰ ਉਥੇ ਲੋਕਾਂ ਦੀ ਪੁਲਸ ਨਾਲ ਹੱਥੋਪਾਈ ਕੀਤੀ ਤੇ ਸਬ-ਇੰਸਪੈਕਟਰ ਬਲਦੇਵ ਸਿੰਘ ਦੇ ਕੱਪੜੇ ਪਾੜ ਦਿੱਤੇ ਤੇ ਉਸ ਦੀ ਸਰਵਿਸ ਰਿਵਾਲਵਰ ਵੀ ਖੋਹ ਲਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਬਲਦੇਵ ਸਿੰਘ ਖੁਦ ਵੀ ਨਸ਼ਾ ਕਰਦਾ ਹੈ ਤੇ ਅੱਜ ਵੀ ਨਸ਼ੇ ਦੀ ਹਾਲਤ ‘ਚ ਹੀ ਉਹ ਇਥੇ ਆਇਆ ਸੀ। ਇਸ ਸਬੰਧੀ ਪਿੰਡ ਵਾਸੀਆਂ ਨੇ ਅੰਮ੍ਰਿਤਸਰ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਸ ਨੇ ਕਿਹਾ ਕਿ ਜਾਂਚ ਪੜਤਾਲ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans