Menu

ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਮਿਲਕਫੈੱਡ ਕਰਮਚਾਰੀਆਂ ਦਾ ਲਿਆ ਜਾਵੇਗਾ ਸਹਿਯੋਗ : ਪਨੂੰ

ਚੰਡੀਗੜ੍ਹ – ਫੂਡ ਸੇਫਟੀ ਕਮਿਸ਼ਨਰੇਟ ਨੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਮਿਲਕਫੈੱਡ ਦੇ ਕਰਮਚਾਰੀਆਂ ਦਾ ਸਹਿਯੋਗ ਲੈਣ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਫੂਡ ਐਂਡ ਡਰੱਗ ਐਡਮਿਨਸਟੇ੍ਰਸ਼ਨ ਕਮਿਸ਼ਨਰ ਸ. ਕੇ.ਐਸ. ਪਨੂੰ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ, ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਦੁੱਧ ਅਤੇ ਦੁੱਧ ਉਤਪਾਦ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਇਸ ਏਜੰਡੇ ਵੱਲ ਅੱਗੇ ਵਧਦਿਆਂ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਪੰਜਾਬ ਦੁੱਧ ਉਤਪਾਦਕ ਫੈਡਰੇਸ਼ਨ ਅਤੇ ਕੋਆਪਰੇਟਿਵ ਸੋਸਾਇਟੀ (ਮਿਲਕਫੈੱਡ) ਦਾ ਸਹਿਯੋਗ ਲੈਣ ਦਾ ਫੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮਿਲਕਫੈੱਡ ਵੱਲੋਂ ਸੂਬੇ ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਇਸਦੇ 9 ਮਿਲਕ ਪਲਾਟਾਂ ਅਤੇ ਪਿੰਡ ਪੱਧਰੀ 6500 ਦੁੱਧ ਸਹਿਕਾਰੀ ਸਭਾਵਾਂ ਦੇ ਵੱਡੇ ਨੈੱਟਵਰਕ ਰਾਹੀਂ ਬਣਾਏ ਅਤੇ ਵੇਚੇ ਜਾਂਦੇ ਹਨ।
ਸ. ਪਨੂੰ ਨੇ ਦੱਸਿਆ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸੂਬੇ ਵਿੱਚ ਪ੍ਰਤੀ ਦਿਨ ਤਕਰੀਬਨ 325 ਲੱਖ ਲੀਟਰ ਦੁੱਧ ਦਾ ਉਤਪਾਦਨ, ਜੋ ਕਿ ਦੇਸ਼ ਵਿੱਚ ਪ੍ਰਤੀ ਵਿਅਕਤੀ ਸਭ ਤੋਂ ਵੱਧ ਹੈ, ਹੋਣ ਦੇ ਬਾਵਜੂਦ ਕੁਝ ਵਿਅਕਤੀਆਂ ਦੁਆਰਾ ਪਾਣੀ, ਬਨਸਪਤੀ ਤੇਲ ਅਤੇ ਹੋਰ ਅਜਿਹੇ ਪਦਾਰਥਾਂ ਮਿਲਾ ਕੇ ਦੁੱਧ ਵਿੱਚ ਮਿਲਾਵਟ ਕੀਤੀ ਜਾਂਦੀ ਹੈ। ਅਜਿਹੇ ਲੋਕਾਂ  ’ਤੇ ਸ਼ਿਕੰਜਾ ਕਸਣ ਲਈ ਮਿਲਕਫੈੱਡ ਨੂੰ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਸਬੰਧੀ ਰਿਪੋਰਟ ਦੇਣ ਲਈ ਆਪਣੇ ਸਟਾਫ਼ ਨੂੰ ਨਿਰਦੇਸ਼ ਦੇਣ ਅਤੇ ਅਜਿਹੇ ਵਿਅਕਤੀਆਂ ਖਿਲਾਫ਼ ਜ਼ਿਲ੍ਹਾ ਫੂਡ ਸੇਫ਼ਟੀ ਅਧਿਕਾਰੀਆਂ ਨਾਲ ਸਾਂਝੇ ਆਪਰੇਸ਼ਨ ਜ਼ਰੀਏ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਮਿਲਕਫੈੱਡ ਵਿੱਚ ਸੂਬਾ ਪੱਧਰੀ ਸੈੱਲ ਸਥਾਪਤ ਕਰਨ ਦਾ ਸੁਝਾਅ ਵੀ ਦਿੱਤਾ ਗਿਆ ਹੈ ਤਾਂ ਜੋ ਸਾਰੇ ਜ਼ਿਲ੍ਹਿਆਂ ਤੋਂ ਜਾਣਕਾਰੀ ਲੈ ਕੇ ਹੈੱਡਕੁਆਟਰ ਪੱਧਰ ਤੋਂ ਮਿਲਾਵਟ ਕਰਨ ਵਾਲੇ ਅਜਿਹੇ ਲੋਕਾਂ ਵਿਰੁੱਧ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਉਨ੍ਹਾਂ ਉਮੀਦ ਜਤਾਈ ਕਿ ਆਗਾਮੀ ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਇਹ ਉਪਰਾਲਾ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਵਿੱਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਵਧੇਰੇ ਸਹਾਈ ਸਿੱਧ ਹੋਵੇਗਾ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans