ਲੋਕ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫ਼ਾ ਅੱਜ ਕਾਂਗਰਸ ਨੇ ਖ਼ਾਰਜ ਕਰ ਦਿੱਤਾ ਹੈ। ਇਸ ਸਬੰਧੀ ਪੱਤਰ ਜਾਰੀ ਕਰਦਿਆਂ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਅਸਤੀਫ਼ਾ ਅਸਵੀਕਾਰ ਕਰਦਿਆਂ ਸੁਨੀਲ ਜਾਖੜ ਨੂੰ ਕੰਮ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਅਸਤੀਫ਼ਾ ਦੇਣ ਬਾਅਦ ਸੁਨੀਲ ਜਾਖੜ ਵੱਲੋਂ ਸਿਆਸੀ ਸਰਗਰਮੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਸਨ ।