Menu

ਪੰਜਾਬ ਦੇ 4 ਨੌਜਵਾਨਾਂ ਦੀ ਇਟਲੀ ‘ਚ ਹੋਈ ਮੌਤ

ਇਟਲੀ ਦੇ ਸ਼ਹਿਰ ਮਿਲਾਨ ਤੋਂ 50 ਕਿਲੋਮੀਟਰ ਦੂਰ ਇੱਕ ਪਿੰਡ ਪਾਵੀਆ ’ਚ ਇੱਕ ਡੇਅਰੀ ਫ਼ਾਰਮ ਵਿਖੇ ਇੱਕ ਗੋਬਰ ਟੈਂਕ ਵਿੱਚ ਡਿੱਗਣ ਕਾਰਨ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਹ ਗੋਬਰ ਦੀ ਖਾਦ ਬਣਾਉਣ ਲਈ ਇਸਤੇਮਾਲ ਹੋਣ ਵਾਲੇ ਟੈਂਕ ‘ਚ ਬਣੀ ਕਾਰਬਨ ਡਾਈਆਕਸਾਈਡ ਦੀ ਲਪੇਟ ‘ਚ ਆ ਗਏ ਹਨ। ਜਿਸ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ।ਜਿਸ ਤੋਂ ਬਾਅਦ ਫ਼ਾਇਰ ਬ੍ਰਿਗੇਡ ਦੀ ਮਦਦ ਨਾਲ ਲਾਸ਼ਾਂ ਨੂੰ ਟੈਂਕ ਵਿੱਚੋਂ ਕੱਢ ਲਿਆ ਗਿਆ ਹੈ। ਇਨ੍ਹਾਂ ਵਿੱਚੋਂ ਦੋ ਸਕੇ ਭਰਾ ਸਨ। ਮ੍ਰਿਤਕਾਂ ਦੀ ਸ਼ਨਾਖ਼ਤ ਫ਼ਾਰਮ ਦੇ ਦੋ ਮਾਲਕ ਭਰਾਵਾਂ ਪ੍ਰੇਮ ਸਿੰਘ (48) ਤੇ ਤਰਸੇਮ ਸਿੰਘ (45) ਅਤੇ ਉਨ੍ਹਾਂ ਦੇ ਕਾਮਿਆਂ ਹਰਮਿੰਦਰ ਸਿੰਘ (29) ਤੇ ਮਨਜਿੰਦਰ ਸਿੰਘ (28) ਵਜੋਂ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ ਗੋਬਰ ਟੈਂਕ ਸਾਫ਼ ਕਰਦੇ ਸਮੇਂ ਇੱਕ ਨੌਜਵਾਨ ਉਸ ਦੇ ਵਿੱਚ ਡਿੱਗ ਪਿਆ ਸੀ। ਬਾਕੀ ਤਿੰਨਾਂ ਨੇ ਉਸ ਨੂੰ ਬਚਾਉਣ ਲਈ ਛਾਲਾਂ ਮਾਰੀਆਂ ਸਨ ਪਰ ਗੈਸ ਚੜ੍ਹਨ ਕਾਰਨ ਸਭ ਦੀ ਮੌਤ ਹੋ ਗਈ।

ਇਟਲੀ ਦੇ ਮੀਡੀਆ ਮੁਤਾਬਕ ਦੋਵਾਂ ਭਰਾਵਾਂ ਨੇ ਆਪਣੇ ਡੇਅਰੀ ਫਾਰਮ ਦੀ 2017 ‘ਚ ਰਜਿਸਟ੍ਰੇਸ਼ਨ ਕਰਾਈ ਸੀ। ਉਨ੍ਹਾਂ ਦਾ ਡੇਅਰੀ ਫਾਰਮ ਇਟਲੀ ਦੇ ਪਾਵੀਆ ਸੂਬੇ ‘ਚ ਸਭ ਤੋਂ ਵੱਡਾ ਮੰਨਿਆ ਜਾਂਦਾ ਹੈ। ਇਟਲੀ ਦੇ ਖੇਤੀ ਮੰਤਰੀ ਟੈਰੇਸਾ ਬੇਲਾਨੋਵਾ ਨੇ ਪੰਜਾਬੀਆਂ ਦੀ ਮੌਤ ‘ਤੇ ਸੋਗ ਪ੍ਰਗਟਾਉਂਦੇ ਹੋਏ ਟਵੀਟ ਕੀਤਾ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans