ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੀਤ ਪ੍ਰਧਾਨ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ ਦੁਨੀਆ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਹਨਾਂ ਦੀ ਉਮਰ 89 ਸਾਲ ਸੀ।ਉਹਨਾਂ ਦਾ ਦਿਹਾਂਤ ਅੱਜ ਸਵੇਰੇ ਹੋਇਆ। ਦੱਸ ਦਈਏ ਕਿ ਵਿਗਿਆਨ ਵਿਚ ਸਹਿਯੋਗ ਲਈ ਉਹਨਾਂ ਨੂੰ ਭਾਰਤ ਸਰਕਾਰ ਵੱਲੋਂ ‘ਪਦਮ ਭੂਸ਼ਣ’ ਪੁਰਸਕਾਰ ਸਮੇਤ ਹੋਰ ਵੀ ਕਈ ਪੁਰਸਕਾਰਾਂ ਨਾਲ ਸਨਮਾਨਿਆ ਜਾ ਚੁੱਕਾ ਹੈ। ਇਨ੍ਹਾਂ ਨੇ ਕਣਕ, ਅਲਸੀ ਅਤੇ ਤਿਲ ਦੀਆਂ ਵਧੀਆਂ ਕਿਸਮਾਂ ਤਿਆਰ ਕੀਤੀਆਂ ਅਤੇ “ਪੰਜਾਬ ਵਿਚ ਕਣਕ ਅਤੇ ਹਾਈਬ੍ਰੀਡ ਕਣਕ ਉਪਰ ਖੋਜ“ ਨਾਂ ਦੀ ਕਿਤਾਬ ਵੀ ਲਿਖੀ।