Menu

ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਲਈ ਵਿਭਾਗੀ ਨਿਯਮਾਂ ਵਿਚ ਲੋਂੜੀਦੀਆਂ ਸੋਧਾਂ ਕੀਤੀਆਂ ਜਾਣਗੀਆਂ-ਤ੍ਰਿਪਤ ਬਾਜਵਾ

ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਰਾਹੀਂ ਪੱਕਾ ਕਰਨ ਲਈ ਵਿਭਾਗੀ ਅਤੇ ਮਗਨਰੇਗਾ ਨਿਯਮਾਂ ਵਿਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਉਹਨਾਂ ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਪੇਂਡੂ ਵਿਕਾਸ ਬਾਰੇ ਮੁੱਖ ਮੰਤਰੀ ਸਲਾਹਕਾਰ ਗਰੁੱਪ ਦੀ ਮੀਟਿੰਗ ਵਿਚ ਮੌਜੂਦ ਸਾਰੇ ਮੈਂਬਰਾਂ ਵਲੋਂ ਰੱਖੀ ਗਈ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੀਤਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਨਿਯਮਾਂ ਵਿਚ ਲੋੜੀਂਦੀਆਂ ਸੋਧਾਂ ਕਰਨ ਲਈੇ ਖਰੜਾ ਤਿਆਰ ਕਰਨ ਲਈ ਕਿਹਾ। ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਿਦਾਇਤ ਦਿੱਤੀ ਕਿ ਕੇਂਦਰ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਨਾਲ ਵੀ ਇਹ ਮਾਮਲਾ ਵਿਚਾਰਿਆ ਜਾਵੇ ਤਾਂ ਕਿ ਮਗਨਰੇਗਾ ਨਿਯਮਾਂ ਵਿਚ ਵੀ ਲੋਂੜੀਦੀ ਸੋਧ ਕਰਵਾਈ ਜਾ ਸਕੇ।
ਸ. ਬਾਜਵਾ ਨੇ ਮੈਂਬਰਾਂ ਦੇ ਇੱਕ ਹੋਰ ਵਿਚਾਰ ਨਾਲ ਸਹਿਮਤੀ ਜਤਾਉਂਦਿਆਂ ਕਿਹਾ ਕਿ ਖੁੱਲੇ ਪੱਕੇ ਖਾਲ ਬਣਾਉਣ ਦੀ ਥਾਂ ’ਤੇ ਅੰਡਰਗ੍ਰਾਂਉਡ ਪਾਈਪਾਂ ਪਾਉਣ ਲਈ ਵੀ ਲੋੜੀਦੀਆਂ ਤਕਨੀਕੀ ਸੋਧਾਂ ਕਰਨ ਲਈ ਅਧਿਕਾਰੀਆਂ ਨੂੰ ਤਜਵੀਜ਼ ਤਿਆਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਕੇਂਦਰ ਤੋਂ ਜਲਦ ਤੋਂ ਜਲਦ ਪ੍ਰਵਾਨਗੀਆਂ ਲਈਆਂ ਜਾ ਸਕਣ।
ਪੇਂਡੂ ਵਿਕਾਸ ਮੰਤਰੀ ਨੇ ਇਸ ਮੌਕੇ ਸਖਤ ਤਾੜਨਾ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਲਈ ਵਰਤੇ ਜਾਂਦੇ ਸਮਾਨ ਦੇ ਮਿਆਰ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਅਧਿਕਾਰੀ ਜਾ ਠੇਕਦਾਰ ਅਜਿਹਾ ਕਰਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਮੌਜੂਦ ਮੈਂਬਰਾਂ ਨੇ ਕਿਹਾ ਕਿ ਪਿੰਡਾਂ ਵਿਚ ਹੁੰਦੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਹਫਤੇ ਵਿਚ ਦੋ ਦਿਨ ਜ਼ਿਲਾ ਸਕੱਤਰ, ਡੀ.ਡੀ.ਪੀ.ਓ ਅਤੇ ਬੀ.ਡੀ.ਪੀ.ਓ ਨਿੱਜੀ ਤੌਰ ’ਤੇ ਫੀਲਡ ਦੇ ਦੌਰੇ ਕਰਨ।
ਇਸ ਤੋਂ ਪਹਿਲਾਂ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਸੀਮਾ ਜੈਨ ਅਤੇ ਸੰਯੁਕਤ ਵਿਕਾਸ ਕਮਿਸ਼ਨਰ ਸ੍ਰੀਮਤੀ ਤਨੂੰ ਕਸ਼ਿਅਪ ਨੇ ਮੁੱਖ ਮੰਤਰੀ ਸਲਾਹਕਾਰ ਗਰੁੱਪ ਅੱਗੇ ਵਿਭਾਗ ਵਲੋਂ ਕੀਤੇ ਜਾ ਰਹੇ ਵਿਕਾਸ ਕਰਾਜਾਂ ਦਾ ਲੇਖਾ ਜੋਖਾ ਪੇਸ਼ ਕੀਤਾ। ਅਧਿਕਾਰੀਆਂ ਨੇ ਵਿਭਾਗ ਵਲੋਂ ਪਿੰਡਾਂ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਸ. ਕੁਲਜੀਤ ਸਿੰਘ ਨਾਗਰਾ ਅਤੇ ਸ. ਕੁਸ਼ਲਜੀਤ ਸਿੰਘ ਢਿੱਲੋਂ (ਦੋਵੇਂ ਸਲਾਹਕਾਰ ਮੁੱਖ ਮੰਤਰੀ), ਸ੍ਰੀ ਨੱਥੂ ਰਾਮ, ਸ. ਪਰਮਿੰਦਰ ਸਿੰਘ ਪਿੰਕੀ, ਸ੍ਰੀਮਤੀ ਸਤਕਾਰ ਕੌਰ ਅਤੇ ਸ੍ਰੀ ਦਰਸ਼ਨ ਲਾਲ ਮੰਗੂਪੁਰ (ਸਾਰੇ ਵਿਧਾਇਕ) ਤੋਂ ਇਲਾਵਾ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans