Menu

21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣਾਂ

ਚੋਣ ਕਮਿਸ਼ਨ ਵਲੋਂ ਅੱਜ ਮਹਾਰਾਸ਼ਟਰ ਅਤੇ ਹਰਿਆਣਾ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਇਹ ਐਲਾਨ ਕੀਤਾ ਕਿ ਮਹਾਰਾਸ਼ਟਰ ਅਤੇ ਹਰਿਆਣਾ ‘ਚ 21 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 24 ਅਕਤੂਬਰ ਨੂੰ ਨਤੀਜੇ ਆਉਣਗੇ। ਦੋਹਾਂ ਸੂਬਿਆਂ ‘ਚ ਇੱਕ ਹੀ ਪੜਾਅ ‘ਚ ਚੋਣਾਂ ਕਰਾਈਆਂ ਜਾਣਗੀਆਂ। ਅਰੋੜਾ ਨੇ ਅੱਜ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦਿਆਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੀ ਚੋਣ ਪ੍ਰਕਿਰਿਆ ਪੂਰੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ‘ਚ 8.94 ਕਰੋੜ, ਜਦੋਂਕਿ ਹਰਿਆਣਾ 1.28 ਕਰੋੜ ਵੋਟਰ ਹਨ। ਉਮੀਦਵਾਰਾਂ ਨੂੰ ਆਪਣੇ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ। ਕੋਈ ਵੀ ਕਾਲਮ ਖ਼ਾਲੀ ਰਿਹਾ ਤਾਂ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਜਾਵੇਗੀ। ਮੁੱਖ ਚੋਣ ਕਮਿਸ਼ਨਰ ਨੇ ਪ੍ਰਚਾਰ ‘ਚ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨੋਟੀਫ਼ਿਕੇਸ਼ਨ ਜਾਰੀ ਹੁੰਦਿਆਂ ਹੀ ਲਾਇਸੈਂਸੀ ਹਥਿਆਰਾਂ ਨੂੰ ਜਮਾ ਕਰਾਉਣਾ ਪਵੇਗਾ। ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ‘ਚ ਹਰ ਉਮੀਦਵਾਰ ਦੇ ਚੋਣ ਖ਼ਰਚਿਆਂ ਦੀ ਸੀਮਾ 28 ਲੱਖ ਰੁਪਏ ਤੱਕ ਤੈਅ ਗਈ ਹੈ। ਚੋਣਾਂ ਨੂੰ ਸ਼ਾਂਤੀਪੂਰਨ ਅਤੇ ਪੂਰੀ ਸੁਰੱਖਿਆ ਨਾਲ ਖ਼ਤਮ ਕਰਾਉਣ ਲਈ ਲੋੜੀਂਦੀ ਗਿਣਤੀ ‘ਚ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39945 posts
  • 0 comments
  • 0 fans