Menu

ਈਟੀਟੀ-ਟੈਟ ਪਾਸ ਅਧਿਆਪਕਾਂ ‘ਤੇ ਸਰਕਾਰੀ ਅੱਤਿਆਚਾਰ ਦੀ ‘ਆਪ’ ਵੱਲੋਂ ਨਿਖੇਧੀ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਈਟੀਟੀ ਅਤੇ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ‘ਤੇ ਦਰਿੰਦਗੀ ਭਰੇ ਲਾਠੀਚਾਰਜ ਦੀ ਜ਼ੋਰਦਾਰ ਸ਼ਬਦਾਂ ‘ਚ ਨਿਖੇਧੀ ਕਰਦਿਆਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਅਸਤੀਫ਼ਾ ਮੰਗਿਆ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਸੀਨੀਅਰ ਆਗੂ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਨੌਜਵਾਨ ਮਹਿਲਾ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ‘ਘਰ-ਘਰ ਨੌਕਰੀ’ ਦੇਣ ਵਰਗੇ ਝੂਠੇ ਵਾਅਦੇ ਕਰਕੇ ਸੱਤਾ ਲੈਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਚ ਬਾਦਲਾਂ ਦੀ ਨਾਪਾਕ ਰੂਹ ਪ੍ਰਵੇਸ਼ ਕਰ ਚੁੱਕੀ ਹੈ ਅਤੇ ਇੰਜ ਜਾਪਦਾ ਹੈ ਜਿਵੇਂ ਕੈਪਟਨ ਨੇ ਬੇਰੁਜ਼ਗਾਰਾਂ ਸਮੇਤ ਹਰੇਕ ਵਰਗ ਨੂੰ ਕੁੱਟਣ ਅਤੇ ਲੁੱਟਣ ‘ਚ ਬਾਦਲਾਂ ਦੇ ‘ਮਾਫ਼ੀਆ ਰਾਜ’ ਨੂੰ ਮਾਤ ਪਾਉਣ ਦੀ ਠਾਣ ਰੱਖੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਨਾਸ਼ਾਹ ਰਾਜੇ ਵਾਲੀ ਕਾਰਜਸ਼ੈਲੀ ਸਾਰੀਆਂ ਹੱਦਾਂ ਟੱਪ ਚੁੱਕੀ ਹੈ, ਜਿਸ ਨੂੰ ਹੋਰ ਬਰਦਾਸ਼ਤ ਕਰਨਾ ਪੰਜਾਬ ਅਤੇ ਜਿੰਦਾ ਜ਼ਮੀਰ ਵਾਲੇ ਪੰਜਾਬੀਆਂ ਦੇ ਵੱਸ ਤੋਂ ਬਾਹਰ ਹੋ ਗਿਆ ਹੈ। ਚੀਮਾ ਅਨੁਸਾਰ ਇੱਕ ਪਾਸੇ ਸਰਕਾਰੀ ਸਕੂਲ ਅਧਿਆਪਕਾਂ ਅਤੇ ਸਟਾਫ਼ ਨੂੰ ਤਰਸ ਰਹੇ ਹਨ, ਦੂਜੇ ਪਾਸੇ ਈਟੀਟੀ ਅਤੇ ਟੈਟ ਵਰਗੀਆਂ ਔਖੀਆਂ ਪ੍ਰੀਖਿਆਵਾਂ ਪਾਸ ਕਰਕੇ ਮੁਕੰਮਲ ਅਧਿਆਪਕ ਯੋਗਤਾ ਰੱਖਣ ਵਾਲੇ ਹਜ਼ਾਰਾਂ ਹੋਣਹਾਰ ਲੜਕੇ-ਲੜਕੀਆਂ ਨੌਕਰੀ ਲਈ ਸੜਕਾਂ ‘ਤੇ ਰੁਲ ਰਹੇ ਹਨ ਅਤੇ ਜਾਨ ਜੋਖ਼ਮ ‘ਚ ਪਾ ਕੇ ਪਾਣੀ ਵਾਲੀਆਂ ਟੈਂਕੀਆਂ ‘ਤੇ ਚੜ੍ਹਨ ਲਈ ਮਜਬੂਰ ਹਨ।
ਚੀਮਾ ਨੇ ਸਰਕਾਰ ਵੱਲੋਂ ਕਰੋੜਾਂ ਰੁਪਏ ਖ਼ਰਚ ਕੇ ਸੂਬੇ ਦੇ ਨੌਜਵਾਨਾਂ ਨੂੰ ਲੱਖਾਂ ਨੌਕਰੀਆਂ ਦੇਣ ਦੇ ਦਾਅਵੇ ਵਾਲੇ ਝੂਠੇ ਪ੍ਰਚਾਰ ਨੂੰ ਪੰਜਾਬੀਆਂ ਨਾਲ ਇੱਕ ਹੋਰ ਧੋਖਾ ਕਰਾਰ ਦਿੰਦਿਆਂ ਕਿਹਾ ਕਿ ਬਿਹਤਰ ਹੁੰਦਾ ਕਿ ਕੈਪਟਨ ਸਰਕਾਰ ਪ੍ਰਾਈਵੇਟ ਕਾਲਜ-ਯੂਨੀਵਰਸਿਟੀਆਂ ਦੇ ‘ਪਲੇਸਮੈਂਟ ਸੈਲਾਂ’ ‘ਤੇ ਸਰਕਾਰੀ ਫੱਟਾ ਲਗਾਉਣ ਦੀ ਥਾਂ ਨੌਕਰੀਆਂ ਲਈ ਥਾਂ-ਥਾਂ ਧਰਨੇ ਪ੍ਰਦਰਸ਼ਨਾਂ ‘ਤੇ ਬੈਠੇ ਬੇਰੁਜ਼ਗਾਰਾਂ ਕੋਲ ਜਾ ਕੇ ‘ਨੌਕਰੀ ਮੇਲੇ’ ਲਗਾਉਂਦੇ ਅਤੇ ਜ਼ਮੀਨੀ ਹਕੀਕਤ ਦਾ ਸਾਹਮਣਾ ਕਰਦੇ।
ਪ੍ਰਿੰਸੀਪਲ ਬੁੱਧ ਰਾਮ ਅਤੇ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਸੰਗਰੂਰ ‘ਚ ਈਟੀਟੀ ਅਤੇ ਟੈਟ ਪਾਸ ਬੇਰੁਜ਼ਗਾਰ 20 ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਖ਼ਸਤਾ-ਹਾਲ ਪਾਣੀ ਦੀ ਟੈਂਕ ‘ਤੇ ਚੜ੍ਹੇ ਬੈਠੇ ਹਨ। ਟੈਂਕੀ ‘ਤੇ ਚੜ੍ਹਨ ਵਾਲੇ ਲੜਕੇ-ਲੜਕਿਆਂ ‘ਚ ਸਰੀਰਕ ਪੱਖੋਂ ਅਪੰਗ ਵੀ ਸ਼ਾਮਲ ਹਨ, ਜਿੰਨਾ ਦੀ ਹਾਲਤ ਦਿਨ-ਬ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ, ਪਰੰਤੂ ਸਰਕਾਰ ਜਾਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਉਨ੍ਹਾਂ ਕੋਲ ਜਾ ਕੇ ਗੱਲਬਾਤ ਕਰਨ ਦੀ ਜ਼ਹਿਮਤ ਵੀ ਨਹੀਂ ਉਠਾਈ, ਉਲਟਾ ਪੁਲਸ ਭੇਜ ਕੇ ਤਾਨਾਸ਼ਾਹੀ ਵਤੀਰਾ ਦਿਖਾਇਆ। ‘ਆਪ’ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਅਜਿਹੇ ਵਰਤਾਓ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।
ਪ੍ਰੋ.ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਨੇ ਮੁੱਖ ਮੰਤਰੀ ਨੂੰ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੀਆਂ ਸਾਰੀਆਂ ਖ਼ਾਲੀ ਪੋਸਟਾਂ ਤੁਰੰਤ ਭਰਨ ਲਈ ਇਨ੍ਹਾਂ ਯੋਗ ਅਧਿਆਪਕਾਂ ਨੂੰ ਰੁਜ਼ਗਾਰ ਦੇਣ ‘ਤੇ ਜ਼ੋਰ ਦਿੱਤਾ ਅਤੇ ਉਮਰ ਦੀ ਸੀਮਾ ਘੱਟੋ-ਘੱਟ 42 ਸਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੇ 2022 ‘ਚ ਮੌਕਾ ਦਿੱਤਾ ਤਾਂ ਆਮ ਆਦਮੀ ਪਾਰਟੀ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਦਿੱਲੀ ਦੀ ਕੇਜਰੀਵਾਲ ਸਰਕਾਰ ਵਾਂਗ ਪਹਿਲ ਦੇ ਆਧਾਰ ‘ਤੇ ਕਾਇਆ ਕਲਪ ਕਰੇਗੀ

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans