Menu

ਸਿੱਖਿਆ ਨੀਤੀ ਦਾ ਪੂਰਾ ਖਰੜਾ ਕੇਂਦਰ ਸਰਕਾਰ ਪੰਜਾਬੀ ਭਾਸ਼ਾ ਵਿਚ ਮੁਹੱਈਆ ਕਰਵਾਏ : ਤ੍ਰਿਪਤ ਬਾਜਵਾ

ਚੰਡੀਗੜ੍ਹ – ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਦੱਸਿਆ ਹੈ ਕਿ ਕੇਂਦਰ ਸਰਕਾਰ ਦੇ ਮਨੁੱਖੀ ਸ੍ਰੋਤ ਵਿਕਾਸ ਮੰਤਰਾਲੇ ਨੇ ਪੰਜਾਬ ਸਰਕਾਰ ਦੀ ਮੰਗ ਮੰਨਦਿਆਂ ਨਵੀਂ ਕੌਮੀ ਸਿੱਖਿਆ ਨੀਤੀ ਦੇ ਖਰੜੇ ਦਾ ਸਾਰ ਪੰਜਾਬੀ ਭਾਸ਼ਾ ਵਿਚ ਛਾਪ ਕੇ ਸੂਬਾ ਸਰਕਾਰ ਨੂੰ ਆਪਣੀਆਂ ਟਿੱਪਣੀਆਂ ਲਈ ਭੇਜ ਦਿੱਤਾ ਹੈ।

       ਸ਼੍ਰੀ ਬਾਜਵਾ ਨੇ ਦੱਸਿਆ ਕਿ ਇਸ ਨਵੀਂ ਸਿੱਖਿਆ ਨੀਤੀ ਦਾ ਖਰੜਾ ਪਹਿਲਾਂ ਅੰਗਰੇਜ਼ੀ ਅਤੇ ਹਿੰਦੀ ਭਾਸ਼ਾਵਾਂ ਵਿਚ ਹੀ ਮੁਹੱਈਆ ਕਰਵਾਇਆ ਗਿਆ ਸੀ। ਉਹਨਾਂ ਨੇ ਪੰਜਾਬ ਸਰਕਾਰ ਵਲੋਂ ਕੇਂਦਰੀ ਮਨੁੱਖੀ ਸ੍ਰ੍ਰੋਤ ਵਿਕਾਸ ਮੰਤਰੀ ਨੂੰ ਪਿੱਛੇ ਜਿਹੇ ਇੱਕ ਪੱਤਰ ਲਿਖ ਕੇ ਜਾਣੂ ਕਰਵਾਇਆ ਸੀ ਕਿ ਪੰਜਾਬ ਦੇ ਸਿੱਖਿਆ ਪ੍ਰਬੰਧ ਨਾਲ ਸਬੰਧਤ ਤਕਰੀਬਨ ਸਾਰੀਆਂ ਹੀ ਧਿਰਾਂ ਦੀ ਮੰਗ ਹੈ ਕਿ ਨਵੀਂ ਕੌਮੀ ਸਿੱਖਿਆ ਨੀਤੀ ਦੇ ਖਰੜੇ ਨੂੰ ਪੰਜਾਬੀ ਭਾਸ਼ਾ ਵਿਚ ਮੁਹੱਈਆ ਕਰਵਾਇਆ ਜਾਵੇ ਤਾਂ ਕਿ ਸਿੱਖਿਆ ਨਾਲ ਸਬੰਧਤ ਵਿਅਕਤੀ ਇਸ ਉੱਤੇ ਆਪਣੇ ਸੁਝਾਅ ਅਤੇ ਟਿੱਪਣੀਆਂ ਭੇਜ ਸਕਣ।

       ਉਚੇਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਹੁਣ ਦੂਜੀਆਂ ਭਾਸ਼ਾਵਾਂ ਦੀ ਤਰਾਂ ਇਸ ਸਿੱਖਿਆ ਨੀਤੀ ਦੇ ਖਰੜੇ ਦਾ ਸਾਰ ਪੰਜਾਬੀ ਭਾਸ਼ਾ ਵਿਚ ਵੀ ਮਨੁੱਖੀ ਸ੍ਰੋਤ ਵਿਕਾਸ ਮੰਤਰਾਲੇ ਦੀ ਵੈਬ ਸਾਈਟ ਉੱਤੇ ਮੁਹੱਈਆ ਕਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸ. ਬਾਜਵਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖਿਆ ਨੀਤੀ ਦਾ ਪੂਰਾ ਖਰੜਾ ਪੰਜਾਬੀ ਭਾਸ਼ਾ ਵਿਚ ਉਪਲੱਬਧ ਕਰਵਾਇਆ ਜਾਵੇ ਤਾਂ ਜੋ ਇਸ ਦੀ ਪੂਰੀ ਘੋਖ ਕਰਕੇ ਲੋੜੀਂਦੀਆਂ ਟਿੱਪਣੀਆਂ ਭੇਜੀਆਂ ਜਾ ਸਕਣ।

ਚੌਥੇ ਪੜਾਅ ਤਹਿਤ 9 ਸੂਬਿਆਂ ਅਤੇ ਇਕ…

ਨਵੀਂ ਦਿੱਲੀ, 13 ਮਈ : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਭਾਜਪਾ ਸੱਤਾ ‘ਚ ਵਾਪਸ ਨਹੀਂ…

ਨਵੀਂ ਦਿੱਲੀ, 11 ਮਈ 2024 – ਦਿੱਲੀ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40295 posts
  • 0 comments
  • 0 fans