ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਹੈ ਕਿ ਪੰਜਾਬ ਕਾਂਗਰਸ ਨੇ ਪੈਨਲ ਵਿੱਚ ਜ਼ਿਮਨੀ ਚੋਣਾਂ ਦੇ ਲਈ ਨਾਮ ਭੇਜੇ ਹਨ। ਜਿਸ ਵਿੱਚ ਦਾਖਾ ਤੋਂ ਸੰਧੂ, ਜਲਾਲਾਬਾਦ ਤੋਂ ਰਾਮ ਆਂਵਲਾ, ਮੁਕੇਰੀਆਂ ਤੋਂ ਇੰਦੂ ਬਾਲਾ ਤੇ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ ਹਨ।
ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। 23 ਸਤੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ। 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ। ਚੋਣਾਂ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਰੀਆਂ ਸੀਟਾਂ ਤੋਂ ਚੋਣ ਲੜਨਗੇ ਤੇ ਜਿੱਤ ਵੀ ਉਨ੍ਹਾਂ ਦੀ ਹੀ ਹੋਏਗੀ।