Menu

ਕੈਪਟਨ ਅਮਰਿੰਦਰ ਸਿੰਘ ਨੇ ਡੇਅਰੀ ਉਤਪਾਦਾਂ ਨੂੰ ਆਰ.ਸੀ.ਈ.ਪੀ. ਤੋਂ ਬਾਹਰ ਰੱਖਣ ਦੀ ਕੀਤੀ ਮੰਗ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਡੇਅਰੀ ਉਤਪਾਦਾਂ ਨੂੰ ਖੇਤਰੀ ਵਿਆਪਕ ਆਰਥਿਕ ਭਾਈਵਾਲੀ (ਆਰ.ਸੀ.ਈ.ਪੀ.) ਲਈ ਹੋਣ ਵਾਲੀ ਗੱਲਬਾਤ ਦੇ ਦਾਇਰੇ ਤੋਂ ਬਾਹਰ ਰੱਖਣ ਨੂੰ ਯਕੀਨੀ ਬਣਾਇਆ ਜਾਵੇ।
ਆਰ.ਸੀ.ਈ.ਪੀ. ਦੇ ਘੇਰੇ ਵਿਚ ਅਜਿਹੇ ਉਤਪਾਦਾਂ ਨੂੰ ਸ਼ਾਮਲ ਕਰਨ ਦੇ ਖਦਸ਼ੇ ਬਾਰੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਨਾਲ ਕਿਸਾਨਾਂ ਦੇ ਆਰਥਿਕ ਹਿੱਤਾਂ ’ਤੇ ਬਹੁਤ ਮਾੜਾ ਅਸਰ ਪਵੇਗਾ।
ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਕੈਪਟਨ ਅਮਰਿੰਦਰ ਨੇ ਡੇਅਰੀ ਸੈਕਟਰ ਦੀ ਰਾਜ ਅਤੇ ਦੇਸ਼ ਦੀ ਸਮੁੱਚੀ ਆਰਥਿਕ ਖੁਸ਼ਹਾਲੀ ਲਈ ਮਹੱਤਤਾ ’ਤੇ ਜ਼ੋਰ ਦਿੱਤਾ। ਖੁੱਲਾ ਵਪਾਰ ਸਮਝੌਤੇ ਵਿਚ ਦਾਖਲ ਹੋਣ ਲਈ ਗੱਲਬਾਤ ਵਿੱਚ ਭਾਈਵਾਲ ਦੇਸ਼ਾਂ ਦੀ ਸ਼ਮੂਲੀਅਤ ਨਾਲ ਆਰ.ਸੀ.ਈ.ਪੀ. ਦੇ ਐਚ.ਐਸ.ਐਨ. ਕੋਡ 0401 ਤੋਂ 0406 ਤਹਿਤ ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਤੋਂ ਉਤਪਾਦਾਂ ਦੀ ਦਰਾਮਦ ਕਰਨ ਦੀ ਇਜਾਜ਼ਤ ਮਿਲ ਜਾਵੇਗੀ ਜੋ ਕਿਸਾਨਾਂ, ਖਾਸਕਰ ਬੇਜ਼ਮੀਨੇ, ਸੀਮਾਂਤ ਅਤੇ ਛੋਟੇ ਕਿਸਾਨਾਂ ਜੋ ਕਿ ਰਵਾਇਤੀ ਸਹਾਇਕ ਖੇਤੀ ਧੰਦਿਆਂ ’ਤੇ ਨਿਰਭਰ ਹਨ, ਲਈ ਮਾਰੂ ਸਾਬਤ ਹੋਵਗਾ।
‘ਆਪ੍ਰੇਸ਼ਨ ਫਲੱਡ’ ਦੀ ਸ਼ੁਰੂਆਤ ਤੋਂ ਬਾਅਦ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਲਗਾਤਾਰ ਕੀਤੀਆਂ ਗਈਆਂ ਪਹਿਲਕਦਮੀਆਂ ਸਦਕਾ ਇਸ ਖੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵੇਲੇ ਦੇਸ਼ ਵਿਚ 80 ਮਿਲੀਅਨ ਤੋਂ ਵੀ ਵਧੇਰੇ ਭਾਰਤੀ ਪੇਂਡੂ ਪਰਿਵਾਰ ਡੇਅਰੀ ਕਿੱਤੇ ਵਿਚ ਸਰਗਰਮ ਹਨ।
ਉਨਾਂ ਕਿਹਾ ਕਿ ਇਹ ਸੈਕਟਰ ਪੰਜਾਬ ਦੇ ਆਰਥਿਕ ਵਿਕਾਸ ਵਿੱਚ ਹੀ ਮਹੱਤਵਪੂਰਨ ਨਹੀਂ ਸਗੋਂ ਦੇਸ਼ ਲਈ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans