ਏਅਰ ਚੀਫ਼ ਮਾਰਸ਼ਲ ਬੀ. ਐੱਸ. ਧਨੋਆ ਨੇ ਅੱਜ ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੂੰ ਛੜੀ (ਬੈਟਨ) ਦੇ ਕੇ ‘ਚੀਫ਼ਜ਼ ਆਫ਼ ਸਟਾਫ਼ ਕਮੇਟੀ’ ਦੇ ਪ੍ਰਧਾਨ ਦਾ ਅਹੁਦਾ ਸੌਂਪਿਆ। ਇਸ ਦੌਰਾਨ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ‘ਚੀਫ਼ਜ਼ ਆਫ਼ ਸਟਾਫ਼ ਕਮੇਟੀ’ (ਸੀ. ਓ. ਐੱਸ. ਸੀ.) ‘ਚ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਦੇ ਮੁਖੀ ਸ਼ਾਮਲ ਹੁੰਦੇ ਹਨ ਅਤੇ ਇਨ੍ਹਾਂ ਤਿੰਨਾਂ ਸੈਨਾਵਾਂ ਦੇ ਮੁਖੀਆਂ ‘ਚੋਂ ਸਭ ਤੋਂ ਸੀਨੀਅਰ ਮੈਂਬਰ ਨੂੰ ਸੀ. ਓ. ਐੱਸ. ਸੀ. ਦਾ ਚੇਅਰਪਰਸਨ ਨਿਯੁਕਤ ਕੀਤਾ ਜਾਂਦਾ ਹੈ।