Menu

ਪੰਜਾਬ ਦੇ ਚਾਰ ਸ਼ਹਿਰਾਂ ‘ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ

ਪੰਜਾਬ ਦੇ ਚਾਰ ਸ਼ਹਿਰਾਂ ਵਿਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਹੋਇਆ ਹੈ। ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਬਟਾਲਾ ਤੇ ਗੁਰਦਾਸਪੁਰ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸ਼ਹਿਰਾਂ ਵਿਚ ਆਤਮਘਾਤੀ ਹਮਲੇ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਨੂੰ ਅਲਰਟ ਜਾਰੀ ਕਰਨ ਲਈ ਕਿਹਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਦਾ ਏਅਰਬੇਸ ਤੇ ਆਰਮੀ ਕੈਂਪ ਵੀ ਅੱਤਵਾਦੀਆਂ ਦੇ ਨਿਸ਼ਾਨੇ ਉਤੇ ਹਨ। ਇਹ ਸੂਹ ਮਿਲਣ ਤੋਂ ਬਾਅਦ ਪੰਜਾਬ ਦੇ ਏਡੀਜੀਪੀ ਆਪਰੇਸ਼ਨ ਨੂੰ ਪਠਾਨਕੋਟ ਵਿਚ ਕੈਂਪ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਖੁਫੀਆ ਜਾਣਕਾਰੀ ਮੁਤਾਬਕ ਜਹਾਦੀਆਂ ਵੱਲ਼ੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸੰਯੁਕਤ ਰਾਸ਼ਟਰ,  ਅਮਰੀਕਾ ਦੇ ਦੌਰੇ ਤੋਂ ਵਾਪਸ ਪਰਤਣ ਉਤੇ ਇਸ ਹਮਲੇ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਪੰਜਾਬ ਸਰਕਾਰ ਨੂੰ ਵੀ ਇਸ ਪਾਸੇ ਸਖਤ ਕਦਮ ਚੁੱਕਣ ਦੇ ਹੁਕਮ ਦਿੱਤੇ ਗਏ ਹਨ।

ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਖਾਲਿਸਤਾਨ ਲਹਿਰ ਨਾਲ ਜੁੜੇ 4 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜਿਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਖਤਰਨਾਕ ਹਥਿਆਰ ਬਰਾਮਦ ਹੋਏ ਸਨ। ਇਹ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਸਨ। ਖੁਫੀਆ ਏਜੰਸੀਆਂ ਨੂੰ ਸੂਹ ਮਿਲੀ ਹੈ ਕਿ ਅੱਤਵਾਦੀ ਪੰਜਾਬ ਵਿਚ ਵੱਡੇ ਹਮਲੇ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਵਿਚ ਜੁਟੇ ਹੋਏ ਹਨ।

Listen Live

Subscription Radio Punjab Today

Our Facebook

Social Counter

  • 18549 posts
  • 1 comments
  • 0 fans

Log In