ਹਰਿਆਣਾ ਦੀਆਂ 90 ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬੀਤੇ ਦਿਨ ਭਾਜਪਾ ਨੇ ਆਪਣੇ 78 ਸੀਟਾਂ ‘ਤੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰ ਦਿੱਤੇ ਹਨ।
ਜਿਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖੁਦ ਕਰਨਾਲ ਸੀਟ ਤੋਂ ਚੋਣ ਲੜ੍ਹ ਰਹੇ ਹਨ। ਅੱਜ ਉਹਨਾਂ ਨੇ ਕਰਨਾਲ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਸੂਬਾ ਪ੍ਰਧਾਨ ਸੁਬਾਸ਼ ਬਰਾਲਾ ਵੀ ਮੌਜੂਦ ਰਹੇ। ਤੁਹਾਨੂੰ ਦੱਸ ਦਈਏ ਕਿ 21 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ 4 ਅਕਤੂਬਰ ਹੈ। ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ।