Menu

ਐੱਸ.ਸੀ./ਐੱਸ.ਟੀ. ਐਕਟ ‘ਤੇ ਸੁਪਰੀਮ ਕੋਰਟ ਨੇ ਪੁਰਾਣਾ ਫ਼ੈਸਲਾ ਲਿਆ ਵਾਪਸ, ਗ੍ਰਿਫ਼ਤਾਰੀ ਤੋਂ ਹਟਾਈ ਰੋਕ

ਸੁਪਰੀਮ ਕੋਰਟ ਨੇ ਅੱਜ ਐੱਸ. ਸੀ./ਐੱਸ. ਟੀ. ਐਕਟ ‘ਤੇ ਆਪਣੇ ਪੁਰਾਣੇ ਫ਼ੈਸਲੇ ਨੂੰ ਵਾਪਸ ਲੈ ਲਿਆ ਹੈ। ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਇਸ ਕਾਨੂੰਨ ਦੇ ਤਹਿਤ ਬਿਨਾਂ ਜਾਂਚ ਦੇ ਐੱਫ. ਆਈ. ਆਰ. ਦਰਜ ਕੀਤੀ ਜਾ ਸਕੇਗੀ। ਜਸਟਿਸ ਅਰੁਣ ਮਿਸ਼ਰਾ, ਜਸਟਿਸ ਐੱਮ. ਆਰ. ਸ਼ਾਹ ਅਤੇ ਜਸਟਿਸ ਭੂਸ਼ਨ ਗਵਈ ਦੇ ਬੈਂਚ ਨੇ ਇਹ ਫ਼ੈਸਲਾ ਐੱਸ. ਸੀ./ਐੱਸ. ਟੀ. ਐਕਟ ਦੇ ਪ੍ਰਬੰਧਾਂ ਨੂੰ ਹਲਕਾ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਕੇਂਦਰ ਸਰਕਾਰ ਦੀ ਪੁਨਰ ਸਮੀਖਿਆ ਪਟੀਸ਼ਨ ‘ਤੇ ਸੁਣਵਾਈ ਕਰਦੇ ਵੇਲੇ ਲਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 20 ਮਾਰਚ, 2018 ਨੂੰ ਸੁਪਰੀਮ ਕੋਰਟ ਨੇ ਇਸ ਕਾਨੂੰਨ ਤਹਿਤ ਕੇਸ ਦਰਜ ਹੋਣ ‘ਤੇ ਬਿਨਾਂ ਜਾਂਚ ਤੋਂ ਤਤਕਾਲ ਗ੍ਰਿਫ਼ਤਾਰੀ ਦੇ ਪ੍ਰਬੰਧ ‘ਤੇ ਰੋਕ ਲਗਾ ਦਿੱਤੀ ਸੀ।

ਪਿਛਲੇ ਸਾਲ ਦਿੱਤੇ ਇਸ ਫੈਸਲੇ ‘ਚ ਕੋਰਟ ਨੇ ਮੰਨਿਆ ਸੀ ਕਿ ਇਸ ਐਕਟ ਕਰਕੇ ਕਈ ਵਾਰ ਬੇਕਸੂਰ ਲੋਕਾਂ ਨੂੰ ਜੇਲ੍ਹ ਜਾਣਾ ਪੈਂਦਾ ਹੈ। ਇਸ ਲਈ ਕੋਰਟ ਨੇ ਤੁਰਤ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਸੀ। ਇਸ ਖਿਲਾਫ ਸਰਕਾਰ ਨੇ ਸੁਪਰੀਮ ਕੋਰਟ ‘ਚ ਮੁੜ ਵਿਚਾਰ ਕਰਨ ਦੀ ਅਰਜ਼ੀ ਦਾਖਲ ਕੀਤੀ ਸੀ। ਅਦਾਲਤ ਨੇ ਇਹ ਅਰਜੀ ਸਵੀਕਾਰ ਕਰ ਲਈ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39910 posts
  • 0 comments
  • 0 fans