ਦੇਸ਼ ਦੇ ਦੂਸਰੇ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਅੱਜ 116 ਵੀਂ ਜਯੰਤੀ ਹੈ। ਜਿਸ ਦੌਰਾਨ ਅੱਜ ਉਹਨਾਂ ਨੂੰ ਪੂਰਾ ਦੇਸ਼ ਯਾਦ ਕਰ ਰਿਹਾ ਹੈ। ਰਾਜਨੀਤਿਕ ਦਲਾਂ ਦੇ ਆਗੂ,ਵਰਕਰ ਅਤੇ ਦੇਸ਼ ਵਾਸੀ ਉਹਨਾਂ ਨੂੰ ਯਾਦ ਕਰ ਰਹੇ ਹਨ।ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵਿਜੇਘਾਟ ਪਹੁੰਚ ਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ।