Menu

ਹੁਣ ਵਿਦੇਸ਼ ਦੌਰੇ ‘ਤੇ ਵੀ ਨਾਲ ਰਹਿਣਗੇ ਐਸਪੀਜੀ ਜਵਾਨ, ਮੋਦੀ ਸਰਕਾਰ ਦਾ ਨਵਾਂ ਫੁਰਮਾਨ

ਕੇਂਦਰੀ ਗ੍ਰਹਿ ਮੰਤਰਾਲੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਸੁਰੱਖਿਆ ਨੂੰ ਲੈ ਕੇ ਨਵੇਂ ਬਦਲਾਅ ਕਰ ਰਿਹਾ ਹੈ, ਜਿਨ੍ਹਾਂ ਨੂੰ ਵੀ ਇਹ ਸੁਰੱਖਿਆ ਪ੍ਰਾਪਤ ਹੈ ਹੁਣ ਉਹਨਾਂ ਦੇ ਨਾਲ ਵਿਦੇਸ਼ੀ ਦੌਰਿਆਂ ‘ਤੇ ਵੀ ਐਸਪੀਜੀ ਦੇ ਜਵਾਨ ਤਾਇਨਾਤ ਰਹਿਣਗੇ। ਪਹਿਲਾਂ ਅਜਿਹਾ ਨਹੀਂ ਹੁੰਦਾ ਸੀ ਪਰ ਹੁਣ ਸਰਕਾਰ ਨਿਯਮਾਂ ਵਿਚ ਬਦਲਾਅ ਕਰ ਰਹੀ ਹੈ।

ਕਾਂਗਰਸ ਦੇ ਇਸ ਫੈਸਲੇ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਗਾਂਧੀ ਪਰਿਵਾਰ ਦੇ ਹੋਰ ਮੈਬਰਾਂ ਦੇ ਦੌਰਿਆਂ ਦੇ ਨਾਲ ਜੋੜਿਆ ਜਾ ਰਿਹਾ ਹੈ। ਦੱਸ ਦਈਏ ਕਿ ਐਸਪੀਜੀ ਸੁਰੱਖਿਆ ਦੇਸ਼ ਵਿਚ ਪ੍ਰਧਾਨ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀਆਂ ਨੂੰ ਦਿੱਤੀ ਜਾਂਦੀ ਹੈ। ਹੁਣ ਇਹ ਸਹੂਲਤ ਪੀਐਮ ਮੋਦੀ ਤੋਂ ਇਲਾਵਾ ਗਾਂਧੀ ਪਰਿਵਾਰ ਨੂੰ ਮਿਲਦੀ ਹੈ। ਇਹਨਾਂ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸ਼ਾਮਲ ਹਨ। ਪਹਿਲਾਂ ਇਹ ਸੁਰੱਖਿਆ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਦਿੱਤੀ ਗਈ ਸੀ ਪਰ ਹਾਲ ਹੀ ਵਿਚ ਉਹਨਾਂ ਦੀ ਸੁਰੱਖਿਆ ਨੂੰ Z+ ਕਵਰ ਕਰ ਦਿੱਤਾ ਗਿਆ।

ਉਂਜ ਸੁਰੱਖਿਆ ਮਾਹਰਾਂ ਦੀ ਮੰਨੀਏ ਤਾਂ ਜੇਕਰ ਕਿਸੇ ਵੀਵੀਆਈਪੀ ਨੂੰ ਐੱਸਪੀਜੀ ਸੁਰੱਖਿਆ ਮਿਲੀ ਹੈ ਤਾਂ ਨਿਯਮ ਅਨੁਸਾਰ ਸੁਰੱਖਿਆ ‘ਚ ਲੱਗੇ ਜਵਾਨਾਂ ਨੂੰ ਆਪਣੇ ਨਾਲ ਰੱਖਣਾ ਹੁੰਦਾ ਹੈ, ਪਰ ਆਪਣੇ ਵਿਦੇਸ਼ ਦੌਰਿਆਂ ‘ਤੇ ਜ਼ਿਆਦਾਤਰ ਵੀਵੀਆਈਪੀਜ਼ ਐੱਸਪੀਜੀ ਜਵਾਨਾਂ ਨੂੰ ਨਾਲ ਨਹੀਂ ਲਿਜਾਂਦੇ। ਐੱਸਪੀਜੀ ਸੁਰੱਖਿਆ ਵਾਲੇ ਵੀਵੀਆਈਪੀਜ਼ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਹਰ ਹਾਲ ‘ਚ ਪਾਲਣਾ ਕਰਨੀ ਪਵੇਗੀ। ਜੇਕਰ ਐੱਸਪੀਜੀ ਸੁਰੱਖਿਆ ਵਾਲੇ ਵਿਦੇਸ਼ ਯਾਤਰਾ ਦੌਰਾਨ ਐੱਸਪੀਜੀ ਜਵਾਨਾਂ ਨੂੰ ਨਾਲ ਨਹੀਂ ਲਿਜਾਂਦੇ ਤਾਂ ਉਨ੍ਹਾਂ ਦੀ ਯਾਤਰਾ ਰੱਦ ਕੀਤੀ ਜਾ ਸਕਦੀ ਹੈ।

 

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans