Menu

ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਦੀ ਸੁਰੱਖਿਆ ‘ਚ ਵਾਧਾ

 ਪੰਜਾਬ ਪੁਲਿਸ ਨੇ ਪੰਜਾਬ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਦੀ ਸੁਰੱਖਿਆ ‘ਚ ਵਾਧਾ ਕੀਤਾ ਹੈ। ਇਹ ਸੁਰੱਖਿਆ ਪੁਲਿਸ ਵੱਲੋਂ ਫੜੇ ਗਏ ਅੱਤਵਾਦੀਆਂ ਦੇ ਖ਼ੁਲਾਸੇ ਤੋਂ ਬਾਅਦ ਵਧਾਈ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਅੱਤਵਾਦੀਆਂ ਨੇ ਖ਼ੁਲਾਸਾ ਕੀਤਾ ਹੈ ਕਿ ਇਹ ਦੋਵੇਂ ਉਨ੍ਹਾਂ ਦੇ ਨਿਸ਼ਾਨੇ ‘ਤੇ ਸਨ ,ਜਿਸ ਕਾਰਨ ਇਨ੍ਹਾਂ ਦੋਵਾਂ ਦੇ ਘਰ ਦੇ ਬਾਹਰ ਸੁਰੱਖਿਆ ਕਰਮੀਆਂ ਦੀ ਤਾਇਨਾਤੀ ਵਧਾਈ ਗਈ ਹੈ।ਦੱਸ ਦੇਈਏ ਕਿ ਪੰਜਾਬ ਦੇ ਖੁਫੀਆ ਵਿਭਾਗ ਸਟੇਟ ਸਪੈਸ਼ਲ ਸੈੱਲ ਨੇ ਬੀਤੇ ਦਿਨੀਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ 7 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਸਾਰੇ ਅੱਤਵਾਦੀ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਦੇ ਸੰਪਰਕ ‘ਚ ਸਨ, ਜਿਨ੍ਹਾਂ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਦਾ ਹਿੱਸਾ ਬਣਨਾ ਸੀ। ਇਸ ਨਾਲ ਸਰਹੱਦ ਪਾਰ ਆਈ.ਐੱਸ.ਆਈ. ਦੇ ਡਰੋਨ ਵੱਲੋਂ ਭੇਜੇ ਗਏ ਵੱਡੀ ਗਿਣਤੀ ‘ਚ ਹਥਿਆਰ ਅਤੇ ਬੁਲੇਟ-ਸਿੱਕੇ ਬਰਾਮਦ ਕੀਤੇ ਗਏ ਸਨ।

Listen Live

Subscription Radio Punjab Today

Our Facebook

Social Counter

  • 15697 posts
  • 0 comments
  • 0 fans

Log In