Menu

ਪੰਜਾਬ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

 ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਕੁੱਲ 33 ਉਮੀਦਵਾਰ ਮੈਦਾਨ ‘ਚ ਹਨ। ਦਾਖਾ, ਫਗਵਾੜਾ, ਮੁਕੇਰੀਆਂ ਅਤੇ ਜਲਾਲਾਬਾਦ ‘ਚ ਕੁੱਲ 920 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ‘ਚੋਂ ਫਗਵਾੜਾ ‘ਚ 220, ਮੁਕੇਰੀਆਂ ‘ਚ 241, ਦਾਖਾ ‘ਚ 220 ਅਤੇ ਜਲਾਲਾਬਾਦ ‘ਚ 230 ਪੋਲਿੰਗ ਬੂਥ ਬਣਾਏ ਗਏ ਹਨ। ਅੱਜ ਕਾਂਗਰਸ ਹਾਈਕਮਾਨ ਵਲੋਂ ਪੰਜਾਬ ‘ਚ ਚੋਣ ਪ੍ਰਚਾਰ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਨ੍ਹਾਂ ‘ਚ ਆਸ਼ਾ ਕੁਮਾਰੀ, ਕੈਪਟਨ ਅਮਰਿੰਦਰ ਸਿੰਘ, ਅੰਬਿਕਾ ਸੋਨੀ, ਸੁਨੀਲ ਜਾਖੜ, ਰਜਿੰਦਰ ਕੌਰ ਭੱਠਲ, ਕੇ.ਐਲ. ਸ਼ਰਮਾ, ਕੁਲਜੀਤ ਸਿੰਘ ਨਾਗਰਾ, ਗੁਰਕੀਰਤ ਸਿੰਘ ਕੋਟਲੀ, ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ, ਮੋਹਿੰਦਰ ਸਿੰਘ ਕੇਪੀ, ਪਰਨੀਤ ਕੌਰ, ਮਨੀਸ਼ ਤਿਵਾਰੀ, ਲਾਲ ਸਿੰਘ, ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਜਿੰਦਰ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਮੀਤ ਸਿੰਘ ਸੋਢੀ, ਸੁਖਬਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਵਿਜੇ ਇੰਦਰ ਸਿੰਗਲਾ, ਓਮ ਪ੍ਰਕਾਸ਼ ਸੋਨੀ, ਸੰਦਰ ਸ਼ਾਮ ਅਰੋੜਾ, ਬਲਬੀਰ ਸਿੰਘ ਸਿੱਧੂ, ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਨਵਜੋਤ ਸਿੰਘ ਸਿੱਧੂ, ਸੰਤੋਖ ਸਿੰਘ, ਗੁਰਜੀਤ ਸਿੰਘ ਔਜਲਾ, ਰਵਨੀਤ ਸਿੰਘ ਬਿੱਟੂ, ਮੁਹੰਮਦ ਸਦੀਕ, ਡਾ. ਅਮਰ ਸਿੰਘ, ਜਸਬੀਰ ਸਿੰਘ ਡਿੰਪਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਤ ਸਿੰਘ ਗਿਲਜੀਆਂ, ਕੁਸ਼ਲਦੀਪ ਸਿੰਘ ਢਿਲੋਂ, ਇੰਦਰਬੀਰ ਸਿੰਘ ਬਲੋਰੀਆ ਅਤੇ ਤਰਸੇਮ ਸਿੰਘ ਸ਼ਾਮਲ ਹਨ।ਜ਼ਿਕਰਯੋਗ ਹੈ ਪਿਛਲੇ ਦਿਨੀਂ ਕਾਂਗਰਸ ਹਾਈਕਮਾਨ ਵਲੋਂ ਹਰਿਆਣਾ ਅਤੇ ਮਹਾਰਾਸ਼ਟਰ ‘ਚ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਸੀ, ਜਿਸ ‘ਚ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਨਹੀਂ ਸੀ। ਉਧਰ ਨਵਜੋਤ ਸਿੱਧੂ ਪਿਛਲੇ ਕੁਝ ਦਿਨਾਂ ਤੋਂ ਵੈਸ਼ਨੋ ਦੇਵੀ ਵਿਖੇ ਮੌਜੂਦ ਹਨ। ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸਿੱਧੂ ਨੂੰ 29ਵੇਂ ਨੰਬਰ ‘ਤੇ ਥਾਂ ਦਿੱਤੀ ਗਈ ਹੈ। ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸਿੱਧੂ ਤੋਂ ਪਹਿਲਾਂ ਕੈਬਨਿਟ ਮੰਤਰੀ ਤੇ ਪੰਜ ਵਿਧਾਇਕਾਂ ਨੂੰ ਥਾਂ ਦਿੱਤੀ ਗਈ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39848 posts
  • 0 comments
  • 0 fans