Menu

ਵਿੱਤ ਮੰਤਰੀ ਦੇ ਸ਼ਹਿਰ ਬਠਿੰਡਾ ’ਚ ਗਰਜੇ ਠੇਕਾ ਮੁਲਾਜ਼ਮ

ਬਠਿੰਡਾ – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲ਼ੋਂ ਬਠਿੰਡਾ ਵਿਖੇ ਕੀਤੀ ਗਈ ਸੂਬਾ ਪੱਧਰੀ ਮਹਾਂ-ਰੈਲੀ ਦੌਰਾਨ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਹਨਨੂੰਮਾਨ ਚੋਕ ਜਾਮ ਲਾ ਦਿੱਤਾ, ਜਿਸ ਕਾਰਨ ਟ੍ਰੈਫਿਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਪਿਆ, ਜਿਸ ਦੌਰਾਨ ਤਹਿਸੀਲਦਾਰ ਨੇ ਆ ਕੇ ਜਥੇਬੰਦੀ ਤੋਂ ਮੰਗ ਪੱਤਰ ਲਿਆ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੱਲ ਕੀਤੇ ਜਾਣ ਦਾ ਭਰੋਸਾ ਦੁਆਇਆ। ਮੋਰਚੇ ਦੇ ਸੂਬਾ ਕਨਵੀਨਰਾਂ ਜਗਰੂਪ ਸਿੰਘ ਲਹਿਰਾ,ਵਰਿੰਦਰ ਸਿੰਘ ਮੋਮੀ, ਵਰਿੰਦਰ ਸਿੰਘ ਬਠਿੰਡਾ, ਸ਼ੇਰ ਸਿੰਘ ਖੰਨਾ, ਭਗਤ ਸਿੰਘ ਭਗਤਾ ਨੇ ਪੰਜਾਬ ਸਰਕਾਰ ਦੇ ਲੋਕਮਾਰੂ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ’ਚ ਆਈ ਸੀ, ਪਰ ਪੰਜਾਬ ਸਰਕਾਰ ਦੇ ਕਾਰਜਕਾਲ ਦੇ ਢਾਈ ਸਾਲ ਬੀਤ ਜਾਣ ਦੇ ਬਾਅਦ ਵੀ ਸਰਕਾਰ ਵੱਲ਼ੋਂ ਕਿਸੇ ਵੀ ਅਦਾਰੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਸਗੋਂ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਦੇ ਰਾਹ ਪਈ ਹੋਈ ਹੈ,ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਕੀਤੇ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ “ਦੀ ਪੰਜਾਬ ਐਡਹਾਕ,ਕੰਟਰੈਕਟ, ਡੇਲੀਵੇਜ,ਟੈਂਪਰੇਰੀ,ਆਊਟਸੌਰਸਿੰਗ ਅਤੇ ਇੰਪਲਾਇਜ ਵੈੱਲਫੇਅਰ ਐਕਟ 2016“ ਬਣਾਇਆ ਸੀ ਪਰ ਕੈਪਟਨ ਸਰਕਾਰ ਉਸ ਐਕਟ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲਾ ਵੱਟਣ ਦੇ ਨਾਲ ਨਾਲ “ਵੈੱਲਫੇਅਰ ਐਕਟ 2016“ ਨੂੰ ਤੋੜਕੇ ਐਕਟ ਵਿੱਚ ਸ਼ਾਮਿਲ ਵੱਡੀ ਗਿਣਤੀ ਦੀਆਂ ਕੈਟਾਗਿਰੀਆਂ ਜਿਵੇਂ ਕਿ ਆਉਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਆਦਿ ਨੂੰ ਐਕਟ ਤੋਂ ਬਾਹਰ ਕਰਨ ਵਾਲੇ ਪਾਸੇ ਤੁਰੀ ਹੋਈ ਹੈ ਜਦੋਂ ਕਿ ਸਮੂਹ ਸਰਕਾਰੀ ਅਦਾਰਿਆਂ ਵਿੱਚ ਆਉਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਰਾਹੀਂ ਵੱਡੀ ਗਿਣਤੀ ਵਿੱਚ ਕੱਚੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਅਤੇ ਆਪਣੇ-ਆਪਣੇ ਮਹਿਕਮੇ ਵਿੱਚ ਪੱਕੀ ਭਰਤੀ ਦੀ ਮੰਗ ਨੂੰ ਲੈਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਸਿਰਫ਼ ਇਸ਼ਤਿਹਾਰ ਪ੍ਰਣਾਲੀ ਰਾਹੀਂ ਭਰਤੀ ਕੀਤੇ ਬਹੁਤ ਹੀ ਥੋੜੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਹੀ ਵਿਚਾਰ ਕਰ ਰਹੀ ਹੈ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਸੂਬਾ ਸਰਕਾਰ ਤੋਂ ਮੰਗ ਕਰਦਾ ਹੈ ਕਿ “ਵੈੱਲਫੇਅਰ ਐਕਟ 2016“ ਨੂੰ ਇਨਬਿਨ ਲਾਗੂ ਕਰਕੇ ਕੱਚੇ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਐਕਟ ਵਿੱਚ ਸ਼ਾਮਿਲ ਕੀਤਾ ਜਾਵੇ,ਸਮੂਹ ਅਦਾਰਿਆਂ ਵਿੱਚੋਂ ਕੱਚੇ ਮੁਲਾਜ਼ਮਾਂ ਦੀਆਂ ਕੀਤੀਆਂ ਜਾ ਰਹੀਆਂ ਛਾਂਟੀਆਂ ਤੁਰੰਤ ਬੰਦ ਕੀਤੀਆਂ ਜਾਣ,ਮੋਰਚੇ ਦੇ ਸੂਬਾ ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਕਰਨ ਨਾਲ ਪੰਜਾਬ ਸਰਕਾਰ ਅਤੇ ਮਹਿਕਮਿਆਂ ਤੇ ਕੋਈ ਵੀ ਵਾਧੂ ਵਿੱਤੀ ਬੋਝ ਨਹੀਂ ਪਵੇਗਾ ਸਗੋਂ ਕੰਪਨੀਆਂ ਨੂੰ ਦਿੱਤੇ ਜਾਣ ਵਾਲੇ ਕਮਿਸ਼ਨ ਅਤੇ ਜੀ.ਐੱਸ.ਟੀ ਦੀ ਵੱਡੇ ਪੱਧਰ ਤੇ ਬੱਚਤ ਹੋਵੇਗੀ,ਮੋਰਚੇ ਦੇ ਸੂਬਾ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਦ ਤੱਕ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾਂਦਾ ਤਦ ਤੱਕ ਮੋਰਚੇ ਦੇ ਬੈਨਰ ਹੇਠ ਸੰਘਰਸ਼ ਲਗਾਤਾਰ ਜਾਰੀ ਰਹਿਣਗੇ, ਰੈਲੀ ਵਿੱਚ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਸਰਕਾਰ ਦੇ ਆਗੂਆਂ ਨੇ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨਾਲ ਜੋ ਵਾਅਦੇ ਅੱਜ ਤੋਂ ਢਾਈ ਸਾਲ ਪਹਿਲਾਂ ਕੀਤੇ ਸ਼ਨ ਅੱਜ ਜਿਮਨੀ ਚੋਣਾਂ ਵਾਲੇ ਹਲਕਿਆਂ ’ਚ ਵਾਅਦਿਆਂ ਨੂੰ ਦੁਹਰਾਇਆ ਜਾ ਰਿਹਾ ਹੈ ਜਦੋਂ ਕਿ ਸਰਕਾਰ ਨੇ ਪਹਿਲਾਂ ਕੀਤੇ ਵਾਅਦਿਆਂ ’ਚੋਂ ਕਿਸੇ ਇੱਕ ਵੀ ਕੀਤੇ ਵਾਅਦੇ ’ਤੇ ਪੂਰਾ ਨਹੀਂ ਉੱਤਰੀ ਅਤੇ ਹੁਣ ਫੇਰ ਪੰਜਾਬ ਦੇ ਲੋਕਾਂ ਨੂੰ ਓਹੀ ਵਾਅਦੇ ਕਰਕੇ ਬੇਵਕੂਫ਼ ਬਣਾਇਆ ਜਾ ਰਿਹਾ ਹੈ ਜ਼ਿਮਨੀ ਚੋਣਾਂ ਦੌਰਾਨ ਕਾਂਗਰਸ ਦੇ ਕੈਬਨਿਟ ਮੰਤਰੀ ਰੁਜ਼ਗਾਰ ਮੇਲਿਆਂ ਵਿੱਚ ਦਿੱਤੇ ਕੱਚੇ ਰੁਜ਼ਗਾਰ ਦੀਆਂ ਟਾਹਰਾਂ ਮਾਰਦੇ ਨਹੀਂ ਥੱਕਦੇ ਜਦੋਂ ਕਿ ਜ਼ਮੀਨੀ ਹਕੀਕਤ ਕੁੱਝ ਹੋਰ ਦੱਸਦੀ ਏ ਅਤੇ ਪੰਜਾਬ ਦੇ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮ ਸਡਕਾਂ ਤੇ ਉੱਤਰੇ ਹੋਏ ਹਨ ਅਤੇ ਅੱਜ ਵੀ ਮੋਰਚੇ ਦੇ ਬੈਨਰ ਹੇਠ ਵਿੱਤ ਮੰਤਰੀ ਦੇ ਸ਼ਹਿਰ ਬਠਿੰਡਾ ਵਿੱਚ ਆਪਣੇ-ਆਪਣੇ ਪਿੱਤਰੀ ਵਿਭਾਗਾਂ ਵਿੱਚ ਪੱਕੀ ਭਰਤੀ ਦੀ ਮੰਗ ਨੂੰ ਲੈਕੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੋਸ਼ ਪ੍ਰਦਰਸ਼ਨ ਕਰ ਰਹੇ ਹਨ,ਇਸ ਸਮੇਂ ਗੁਰਵਿੰਦਰ ਸਿੰਘ ਪੰਨੂੰ,ਕੁਲਦੀਪ ਸਿੰਘ ਬੁਢੇਵਾਲ਼, ਬਲਿਹਾਰ ਸਿੰਘ ਕਟਾਰੀਆ, ਰੇਸ਼ਮ ਸਿੰਘ ਗਿੱਲ, ਸੇਵਕ ਸਿੰਘ ਦੰਦੀਵਾਲ,ਜਗਸੀਰ ਸਿੰਘ ਭੰਗੂ,ਖੁਸ਼ਦੀਪ ਸਿੰਘ,ਅਮਿ੍ਰਤਪਾਲ ਸਿੰਘ ਕੰਬੋਜ਼,ਜਗਜੀਤ ਸਿੰਘ ਬਾਵਾ,ਲਖਵੀਰ ਕਟਾਰੀਆ,ਗੁਰਪ੍ਰੀਤ ਸਿੰਘ ਗੁਰੀ,ਰਾਮ ਸਿੰਘ,ਗੁਰਜੰਟ ਸਿੰਘ ਬੁੱਗਰਾਂ,ਰਾਜੇਸ਼ ਕੁਮਾਰ ਮੌੜ ਆਦਿ ਆਗੂ ਹਾਜ਼ਿਰ ਸ਼ਨ,ਇਸ ਸਮੇਂ ਬੀ.ਕੇ.ਯੂ.ਏਕਤਾ ਉੱਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ (ਪੰਜਾਬ) ਟੀ.ਐੱਸ.ਯੂ.(ਭੰਗਲ) ਆਦਿ ਜਥੇਬੰਦੀਆਂ ਦੇ ਕਾਰਕੁਨਾਂ ਨੇ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ ਇਸ ਸਮੇਂ ਬੀ.ਕੇ.ਯੂ.ਏਕਤਾ ਉੱਗਰਾਹਾਂ ਵੱਲੋਂ ਚਾਹ ਦਾ ਲੰਗਰ ਲਗਾਇਆ ਗਿਆ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans