ਪੰਜਾਬ ਦੇ ਫਿਰੋਜ਼ਪੁਰ ਵਿਚ ਡਰੋਨ ਦਿਖਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਡਰੋਨ ਪਾਕਿਸਤਾਨ ਵੱਲੋਂ ਆਉਂਦਾ ਹੋਇਆ ਦਿਸਿਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇਲਾਕੇ ਵਿਚ ਛਾਣਬੀਣ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਪੁਲਿਸ ਨੇ ਪਠਾਨਕੋਟ ਵਿਚ ਵੀ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਹੈ। ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਡੀ.ਸੀ. ਨੇ ਅਲਰਟ ਦੇ ਚਲਦਿਆਂ ਪਠਾਨਕੋਟ ਦੇ ਸਿਵਲ ਹਸਪਤਾਲ ਵਿਚ ਐਮਰਜੈਂਸੀ ਵਾਰਡ ਨੂੰ ਖਾਲੀ ਕਰਨ ਦੇ ਹੁਕਮ ਦੇ ਦਿੱਤੇ ਹਨ। ਹਸਪਤਾਲ ਵਿਚ ਤਾਇਨਾਤ ਡਾਕਟਰ ਨੇ ਦੱਸਿਆ ਕਿ ਅਲਰਟ ਦੇ ਚਲਦਿਆਂ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਨੇੜੇ ਦੇ ਹਸਪਤਾਲਾਂ ਨੂੰ ਵੀ ਐਮਰਜੈਂਸੀ ਵੇਲੇ ਤਿਆਰ ਰਹਿਣ ਦੇ ਹੁਕਮ ਦਿਤੇ ਹਨ।