Menu

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ, ਇਕ ਨਵੰਬਰ ਤੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ

ਚੰਡੀਗੜ – ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫੇ ਦਾ ਐਲਾਨ ਕੀਤਾ ਹੈ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ ਇਕ ਨਵੰਬਰ, 2019 ਤੋਂ ਤਿੰਨ ਫੀਸਦੀ ਦਾ ਵਾਧਾ ਹੋਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਪ੍ਰਤੀ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਇਹ ਵਾਧਾ ਕਰਨ ਦੇ ਹੁਕਮ ਦਿੱਤੇ ਹਨ।
ਵਿੱਤ ਮੰਤਰੀ ਨੇ ਕਿਹਾ,‘‘ਇਸ ਵਾਧੇ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ’ਤੇ ਸਾਲਾਨਾ 480 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।’’ ਉਨਾਂ ਕਿਹਾ ਕਿ ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਦੇ ਫੈਸਲਾ ਇਤਫਾਕਵੱਸ ਦੀਵਾਲੀ ਦੇ  ਖੁਸ਼ੀਆਂ ਭਰੇ ਤਿਉਹਾਰ ਦੌਰਾਨ ਲਾਗੂ ਹੋਣ ਜਾ ਰਿਹਾ ਹੈ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰਨ ਤੌਰ ’ਤੇ ਵਚਨਬੱਧ ਹੈ ਅਤੇ ਸੂਬੇ ਦੇ ਅਰਥਚਾਰੇ ਦੀ ਮੌਜੂਦਾ ਸਥਿਤੀ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਦੇ ਨਿਪਟਾਰੇ ਨੂੰ ਯਕੀਨੀ ਬਣਾਉਣਾ ਜਾਰੀ ਰੱਖੇਗੀ।

ਜੇਲ੍ਹ ‘ਚ ਮਹਿਲਾ ਕੈਦੀ ਨਾਲ ਬਲਾਤਕਾਰ

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ ਜੀਂਦ ਵਿਚ ਇੱਕ ਮਹਿਲਾ ਕੈਦੀ ਨੂੰ ਦੋ ਕੈਦੀਆਂ ਨੇ ਨਸ਼ੀਲਾ ਪਦਾਰਥ ਪਿਲਾ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

ਨੌਜਵਾਨ ਦਾ ਦਿਨ ਦਿਹਾੜੇ ਗੋ.ਲੀਆਂ…

ਹਰਿਆਣਾ, 18 ਅਪ੍ਰੈਲ 2024- ਸੋਨੀਪਤ ਦੇ ਪਿੰਡ…

ਸੀਨੀਅਰ ਵੱਲੋਂ ਅਪਮਾਨਿਤ ਕੀਤੇ ਜਾਣ…

ਆਂਧਰਾ ਪ੍ਰਦੇਸ਼ , 18 ਅਪ੍ਰੈਲ 2024- ਸਾਬਕਾ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39800 posts
  • 0 comments
  • 0 fans