ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਹੋਈ ਦੂਜੀ ਗ਼ੈਰ ਰਸਮੀ ਗੱਲਬਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਦੱਸਿਆ ਕਿ ਸ਼ੀ ਜਿਨਪਿੰਗ ਨੇ ਪ੍ਰਧਾਨ ਮੰਤਰੀ ਨੂੰ ਚੀਨ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਸੱਦੇ ਨੂੰ ਸਵੀਕਾਰ ਕਰ ਲਿਆ ਹੈ ਅਤੇ ਉਹ ਅਗਲੇ ਸਾਲ ਚੀਨ ਦੌਰੇ ‘ਤੇ ਜਾ ਸਕਦੇ ਹਨ।