Menu

ਸਕੂਲੀ ਬੱਚੇ ਹੁਣ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਕਰਨਗੇ ਜਾਗਰੂਕ

ਚੰਡੀਗੜ -15 ਅਕਤੂਬਰ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਖਿਲਾਫ ਵਿੱਢੀ ਮੁਹਿੰਮ ਵਿੱਚ ਹੁਣ ਪੰਜਾਬ ਦੇ ਸਕੂਲੀ ਬੱਚੇ ਵੀ ਆਪਣਾ ਯੋਗਦਾਨ ਪਾਉਣਗੇ। ਪੇਂਡੂ ਖੇਤਰ ਵਿੱਚ ਪੈਂਦੇ ਸੂਬੇ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀ 18 ਅਕਤੂਬਰ ਨੂੰ ਆਪੋ-ਆਪਣੇ ਖੇਤਰਾਂ ਦੇ ਪਿੰਡਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਜਾਗਰੂਕਤਾ ਰੈਲੀਆਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ  ਵੱਲੋਂ ਬੀਤੇ ਦਿਨ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਜਿਸ ਵਿੱਚ ਉਨ੍ਹਾਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੇ ਸੁਝਾਅ ਸੁਣੇ। ਇਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਪਰਾਲੀ ਨਾ ਸਾੜਨ ਦੀ ਮੁਹਿੰਮ ਨੂੰ ਪੂਰਨ ਸਫਲ ਬਣਾਉਣ ਲਈ ਜਾਗਰੂਕਤਾ  ਸਭ ਤੋਂ ਅਹਿਮ ਹਥਿਆਰ ਹੈ ਜਿਸ ਲਈ ਸਕੂਲੀ ਬੱਚੇ ਸਭ ਤੋਂ ਕਾਰਗਾਰ ਸਾਬਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਕੂਲ ਸਿੱਖਿਆ ਦੇ ਸਕੱਤਰ, ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ 18 ਅਕਤੂਬਰ ਨੂੰ ਕੱਢੀਆਂ ਜਾਣ ਵਾਲੀਆਂ ਰੈਲੀਆਂ ਲਈ ਪਰਾਲੀ ਨਾ ਸਾੜਨ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ ਉਥੇ ਇਹ ਵੀ ਦੱਸਿਆ ਗਿਆ ਕਿ ਕਿਸ ਤਰ੍ਹਾਂ ਪਰਾਲੀ ਨਾ ਸਾੜ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ, ਝਾੜ ਵਧਾਉਣ ਅਤੇ ਸਭ ਤੋਂ ਅਹਿਮ ਸਾਡੇ ਵਾਤਾਵਰਣ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ। ਸਰਕਾਰ  ਵੱਲੋਂ ਡਿਪਟੀ ਕਮਿਸ਼ਨਰਾਂ ਤੇ ਸਕੂਲ ਸਿੱਖਿਆ ਵਿਭਾਗ ਰਾਹੀਂ ਪਰਾਲੀ ਨਾ ਸਾੜਨ ਦੇ ਸਲੋਗਨ ਵੀ ਸਕੂਲਾਂ ਨੂੰ ਮੁਹੱਈਆ ਕਰਵਾਏ ਗਏ ਹਨ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਹੁੰਦੇ ਧਰਤੀ ਦੇ ਖੁਰਾਕੀ ਤੱਤਾਂ ਦੇ ਨੁਕਸਾਨ  ਅਤੇ ਵਾਤਾਵਰਣ ਵਿੱਚ ਫੈਲਦੀਆਂ ਗੰਧਲੀਆਂ ਗੈਸਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।
ਸ੍ਰੀ ਪੰਨੂੰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਬਹੁਤ ਵੱਡਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਅਭਿਆਨ ਵਿੱਚ ਕਿਸਾਨਾਂ ਨੂੰ ਸਬਸਿਡੀ ‘ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ  ਉਨ੍ਹਾਂ ਨੂੰ ਪਰਾਲੀ ਸਾੜਣ ਨਾਲ ਵਾਤਾਵਰਨ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਪੰਜਾਬ ਵਿੱਚ ਬਹੁਤ ਕਿਸਾਨ ਅਜਿਹੇ ਹਨ ਜੋ ਪਰਾਲੀ ਨੂੰ ਅੱਗ ਲਾਉਣ ਤੋਂ ਬਿਨ੍ਹਾਂ ਹੀ ਖੇਤਾਂ ਵਿੱਚ ਵਾਹ ਕੇ ਕਣਕ ਦੀ ਫਸਲ ਦੀ ਬਿਜਾਈ ਜਾਂ ਸਬਜ਼ੀਆਂ ਆਦਿ ਦੀ ਕਾਸ਼ਤ ਕਰਕੇ ਵਧੀਆ ਝਾੜ ਪ੍ਰਾਪਤ ਕਰਦੇ ਹਨ। ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਧਰਤੀ ਦੀ ਸਿਹਤ ਨਾਲ ਖਿਲਵਾੜ ਹੁੰਦਾ ਹੈ ਅਤੇ ਇਸ ਅੱਗ ਦੇ ਧੂੰਏ ਨਾਲ ਵਾਤਾਵਰਨ ਪਲੀਤ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਨਵਬੰਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਵੱਲੋਂ ਪੌਣ, ਪਾਣੀ ਅਤੇ ਧਰਤੀ ਨੂੰ ਸਾਫ ਰੱਖਣ ਦੇ ਦਿੱਤੇ ਸੰਦੇਸ਼ ਨੂੰ ਅਮਲੀ ਰੂਮ ਵਿੱਚ ਲਾਗੂ ਕਰਨ ਲਈ ਸਕੂਲ ਵਿਦਿਆਰਥੀ ਅਹਿਮ ਰੋਲ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ 60 ਲੱਖ ਦੇ ਕਰੀਬ ਬੱਚੇ ਪੜ ਰਹੇ ਹਨ ਅਤੇ ਪਲੀਤ ਹੁੰਦੇ ਵਾਤਾਵਰਨ ਦਾ ਸਭ ਤੋਂ ਵੱਡਾ ਖਾਮਿਆਜਾ ਇਨ੍ਹਾਂ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਭੁਗਤਨਾ ਪੈਂਦਾ ਹੈ, ਇਸੇ ਲਈ ਪੇਂਡੂ ਖੇਤਰਾਂ ਦੇ ਸਾਰੇ ਸਕੂਲਾਂ ਦੇ ਬੱਚੇ ਹੁਣ ਖੁਦ ਜਾਗਰੂਕ ਮੁਹਿੰਮ ਦੀ ਕਮਾਨ ਸੰਭਾਲਦੇ ਹੋਏ ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਆਪਣੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰਾਂ ਦੇ ਬੱਚਿਆਂ ਨੂੰ ਕਿਹਾ ਜਾਵੇਗਾ ਕਿ ਉਹ ਆਪਣੇ ਮਾਪਿਆਂ ਨਾਲ ਸੰਵਾਦ ਰਚਾ ਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਮਨਾਉਣ ਅਤੇ ਨਾਲ ਹੀ ਬੱਚਿਆਂ ਨੂੰ ਪ੍ਰੇਰਿਆ ਜਾਵੇ ਕਿ ਉਹ ਦੀਵਾਲੀ ਸਮੇਂ ਪਟਾਕੇ ਨਾ ਚਲਾ ਕੇ ਵਾਤਾਵਰਣ ਸਾਫ ਰੱਖਣ ਲਈ ਅਹਿਦ ਕਰਨ।

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ ‘ਚ ਕੈਨੇਡਾ…

24 ਅਪ੍ਰੈਲ 2024 – 21 ਸਾਲਾ ਔਰਤ ਪਵਨਪ੍ਰੀਤ ਕੌਰ ਦੇ ਕਤਲ ਦੇ ਮਾਮਲੇ ‘ਚ ਕੈਨੇਡਾ ਪੁਲਿਸ ਵਲੋਂ ਕਾਤਲ ਧਰਮ…

ਮਜਬੂਰ ਮਾਪੇ ਨਾ ਚੁਕਾ ਸਕੇ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

Listen Live

Subscription Radio Punjab Today

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ ‘ਚ ਕੈਨੇਡਾ…

24 ਅਪ੍ਰੈਲ 2024 – 21 ਸਾਲਾ ਔਰਤ ਪਵਨਪ੍ਰੀਤ ਕੌਰ ਦੇ ਕਤਲ ਦੇ ਮਾਮਲੇ ‘ਚ ਕੈਨੇਡਾ ਪੁਲਿਸ ਵਲੋਂ ਕਾਤਲ ਧਰਮ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Our Facebook

Social Counter

  • 39918 posts
  • 0 comments
  • 0 fans