ਲਖਨਊ – 18 ਅਕਤੂਬਰ – ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਸ਼ੁੱਕਰਵਾਰ ਨੂੰ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਲਖਨਊ ਸਥਿਤ ਉਨ੍ਹਾਂ ਦੇ ਦਫ਼ਤਰ ‘ਚ ਕੁਝ ਲੋਕ ਚਾਹ ਪੀਣ ਆਏ ਸਨ,ਜੋ ਨਾਲ ਮਠਿਆਈ ਦੇ ਡੱਬੇ ਲੈ ਕੇ ਆਏ ਸਨ ।ਇਨ੍ਹਾਂ ਡੱਬਿਆਂ ਵਿਚ ਹੀ ਉਹ ਚਾਕੂ ਰੱਖ ਕੇ ਲਿਆਏ ਸਨ।ਦੱਸਿਆ ਜਾ ਰਿਹਾ ਹੈ ਕਿ ਤਿਵਾੜੀ ਤੇ ਹਮਲਾ ਕਰਨ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ । ਇਸ ਮਗਰੋਂ ਤਿਵਾੜੀ ਨੂੰ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਕਿ ਉਨ੍ਹਾਂ ਨੇ ਦਮ ਤੋੜ ਦਿੱਤਾ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।