ਇਸਲਾਮਾਬਾਦ, 26 ਅਕਤੂਬਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਲਾਹੌਰ ਦੇ ਸਰਵਿਸਿਜ਼ ਹਸਪਤਾਲ ਵਿਖੇ ਦਿਲ ਦਾ ਦੌਰਾ ਪੈ ਗਿਆ, ਇਕ ਸੀਨੀਅਰ ਪਾਕਿਸਤਾਨੀ ਪੱਤਰਕਾਰ ਹਾਮਿਦ ਮੀਰ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ।
ਮੀਰ ਨੇ ਇੱਕ ਟਵੀਟ ਵਿੱਚ ਕਿਹਾ, “ਸਾਬਕਾ ਪ੍ਰਧਾਨਮੰਤਰੀ ਨਵਾਜ਼ ਸ਼ਰੀਫ ਨੂੰ ਸਰਵਿਸਿਜ਼ ਹਸਪਤਾਲ ਵਿੱਚ ਦਿਲ ਦਾ ਦੌਰਾ ਪਿਆ। ਜਿਥੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦਾ ਬਚਾਅ ਹੋ ਗਿਆ ਪਰ ਕਾਫੀ ਕਮਜ਼ੋਰੀ ਮਹਿਸੂਸ ਕਰ ਰਹੇ ਹਨ।
ਜੀਓ ਨਿਊਜ਼ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਖਰਾਬ ਹੋ ਗਈ ਹੈ ਕਿਉਂਕਿ ਉਸ ਦੇ ਖੂਨ ਵਿੱਚ ਪਲੇਟਲੇਟ ਦੀ ਘਾਟ ਹੋਣ ਕਾਰਨ ਇਸ ਹਫਤੇ ਦੇ ਸ਼ੁਰੂ ਵਿੱਚ ਸਰਵਿਸਜ਼ ਹਸਪਤਾਲ ਲਿਜਾਇਆ ਗਿਆ ਸੀ।
ਸ਼ੁੱਕਰਵਾਰ ਨੂੰ ਲਾਹੌਰ ਹਾਈ ਕੋਰਟ ਨੇ ਚੌਧਰੀ ਸ਼ੂਗਰ ਮਿੱਲ ਮਾਮਲੇ ਵਿਚ ਸ਼ਰੀਫ ਨੂੰ ਮੈਡੀਕਲ ਆਧਾਰ ‘ਤੇ ਜ਼ਮਾਨਤ ਦੇ ਦਿੱਤੀ ਸੀ।