Menu

ਉਪ ਮੁੱਖ ਮੰਤਰੀ ਦੁਸ਼ਿਅੰਤ ਸਿੰਘ ਚੌਟਾਲਾ ਦਾ ਢੋਲ ਨਗਾਰਿਆਂ ਤੇ ਫੁੱਲਾਂ ਨਾਲ ਹੋਇਆ ਸਵਾਗਤ

ਸਿਰਸਾ, 28 ਅਕਤੂਬਰ – ਹਰਿਆਣਾ ਦੀ ਨਵੀਂ ਬਣੀ ਭਾਰਤੀ ਜਨਤਾ ਪਾਰਟੀ ਤੇ ਜਨਨਾਇਕ ਪਾਰਟੀ ਦੀ ਗਠਜੋੜ ਸਰਕਾਰ ਨੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਉਹਨਾਂ ਦੇ ਪਿਤਾ ਸਾਬਕਾ ਸੰਸਦ ਡਾ. ਅਜੈ ਸਿੰਘ ਚੌਟਾਲਾ ਦੀਵਾਲੀ ਦੇ ਪੱਵਿਤਰ ਮੌਕੇ ਤੇ ਰਾਤ ਕਰੀਬ 8.30 ਵਜੇ ਚੌਟਾਲਾ ਹਾਊਸ ਪਹੁੰਚੇ ਜਿੱਥੇ ਜੇਜੇਪੀ ਦੇ ਸ਼ਹਿਰੀ ਜਿਲ੍ਹਾ ਪ੍ਰਧਾਨ ਰੋਹਿਤ ਗਨੇਰੀਵਾਲਾ ਤੇ ਦਿਹਾਤੀ ਜਿਲ੍ਹਾ ਪ੍ਰਧਾਨ ਕ੍ਰਿਸ਼ਨ ਕੰਬੋਜ ਸਹਿਤ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਉਹਨਾਂ ਦਾ ਢੋਲ ਨਗਾਰਿਆਂ ਤੇ ਫੁੱਲਾਂ ਨਾਲ ਸਵਾਗਤ ਕੀਤਾ ।

ਇਸ ਸਮੇਂ ਗਠਜੋੜ ਸਰਕਾਰ ਦੇ ਉਪ ਮੁੱਖਮੰਤਰੀ ਦੁਸ਼ਿਅੰਤ ਸਿੰਘ ਚੌਟਾਲਾ ਨੇ ਸਾਰੇ ਸੂਬਾਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ । ਇਸ ਮੌਕੇ ਉਨ੍ਹਾਂ ਕਿਹਾ ਕਿ ਹਰਿਆਣਾ ਵਾਸੀਆਂ ਨੇ ਜੋ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਹੈ, ਉਹ ਹਮੇਸ਼ਾਂ ਉਹਦੀ ਪੂਰਤੀ ਲਈ ਤਿਆਰ ਰਹਿਣਗੇ। ਹਰਿਆਣਾ ਦੇ ਵਿਕਾਸ ਤੇ ਆਮ ਲੋਕਾਂ ਦੇ ਹਿਤਾਂ ਨੂੰ ਪ੍ਰਮੁੱਖਤਾ ਦੇਣ ਦੀ ਗੱਲ ਕਰਦੇ ਹੋਏ ਕਿਹਾ ਕਿ ਉਹ ਹਰਿਆਣਾ ਵਾਸੀਆਂ ਦੇ ਸਹਿਯੋਗ ਨਾਲ ਹੀ ਸੂਬੇ ਦੇ ਹਿਤਾਂ ਨੂੰ ਤਾਕਤ ਦੇਣਗੇ ।
ਇਸ ਦੌਰਾਨ ਸਾਬਕਾ ਸੰਸਦ ਡਾ. ਅਜੈ ਸਿੰਘ ਚੌਟਾਲਾ ਨੇ ਵੀ ਪਾਰਟੀ ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਦੁਆਰਾ ਚੋਣਾਂ ‘ਚ ਕੀਤੀ ਗਈ ਸਖਤ ਮਿਹਨਤ ਦੇ ਚੰਗੇ ਨਤੀਜੇ ਆਉਣ ਤੇ ਵਧਾਈ ਦਿੱਤੀ ।

ਇਸ ਤੋਂ ਬਾਅਦ ਡਾ. ਅਜੈ ਸਿੰਘ ਚੌਟਾਲਾ ਚੌਧਰੀ ਦੇਵੀ ਲਾਲ ਦੀ ਜਨਮਭੂਮੀ ਤੇਜਾਖੇੜਾ ਪਹੁੰਚੇ ਜਿੱਥੇ ਉਹਨਾਂ ਨੇ ਚੌਧਰੀ ਦੇਵੀ ਲਾਲ ਦੀ ਮੂਰਤੀ ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਤੇ ਉਹਨਾਂ ਦਾ ਅਸ਼ੀਰਵਾਦ ਲਿਆ । ਉਥੇ ਹੀ ਸੂਬੇ ਭਰ ਚੋਂ ਹਜ਼ਾਰਾਂ ਦੀ ਗਿਣਤੀ ‘ਚ ਚੌਟਾਲਾ ਹਾਊਸ ਪਹੁੰਚੇ ਪਾਰਟੀ ਵਰਕਰਾਂ ਨੇ  ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੂੰ ਦਿਵਾਲੀ ਦੀਆਂ ਵਧਾਈਆਂ ਦਿੱਤੀਆਂ ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39937 posts
  • 0 comments
  • 0 fans