ਜੈਪੁਰ, 29 ਅਕਤੂਬਰ- ਰਾਜਸਥਾਨ ਦੇ ਸਾਬਕਾ ਗ੍ਰਹਿ ਮੰਤਰੀ ਦਿਗਵਿਜੇ ਸਿੰਘ ਦਾ ਦੇਹਾਂਤ ਹੋ ਗਿਆ। ਉਹ 86 ਸਾਲਾਂ ਦੇ ਸਨ ਅਤੇ ਉਨ੍ਹਾਂ ਨੇ ਬੀਤੀ ਰਾਤ ਰਾਜਧਾਨੀ ਜੈਪੁਰ ਦੇ ਇੱਕ ਨਿੱਜੀ ਹਸਪਤਾਲ ‘ਚ ਆਖ਼ਰੀ ਸਾਹ ਲਏ। ਦਿਗਵਿਜੇ ਸਿੰਘ ਉਨਿਆਰਾ-ਦੇਵਲੀ ਤੋਂ 6 ਵਾਰ ਵਿਧਾਇਕ ਰਹਿ ਚੁੱਕੇ ਸਨ। ਉਨ੍ਹਾਂ ਦੇ ਦੇਹਾਂਤ ‘ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਸਣੇ ਕਈ ਨੇਤਾਵਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।